21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕੇਂਦਰੀ ਜੇਲ੍ਹ ਵਿਚ ਹੋਈ ਲੜਾਈ ਦੌਰਾਨ ਤਿੰਨ ਹਵਾਲਾਤੀ ਜ਼ਖ਼ਮੀ

ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਹੋਈ ਲੜਾਈ ਦੌਰਾਨ ਤਿੰਨ ਹਵਾਲਾਤੀ ਜ਼ਖ਼ਮੀ...

ਅਜੀਤ ਡੈਸਕ 21-11-2026

ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਹੋਈ ਲੜਾਈ ਦੌਰਾਨ ਤਿੰਨ ਹਵਾਲਾਤੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਜੇਲ੍ਹ ਕਰਮਚਾਰੀਆਂ ਵਲੋਂ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਨਵਨੀਤ ਸਿੰਘ ਨੇ ਦੱਸਿਆ ਕਿ ਤਿੰਨ ਹਵਾਲਾਤੀਆਂ ਜੋਨੀ ਪੁੱਤਰ ਪ੍ਰਵੀਨ, ਅੰਕਿਤ ਪੁੱਤਰ ਅਜਮੇਰ ਤੇ ਗੁਰਧਿਆਨ ਪੁੱਤਰ ਬੰਤਾ ਸਿੰਘ ਨੂੰ ਜੇਲ੍ਹ ਕਰਮਚਾਰੀਆਂ ਵਲੋਂ ਜ਼ਖ਼ਮੀ ਹਾਲਤ ਵਿਚ ਲਿਆਂਦਾ ਗਿਆ ਸੀ। ਜਿਨ੍ਹਾਂ ਦਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਐਮ.ਐਲ.ਆਰ. ਕੱਟ ਕੇ ਥਾਣਾ ਕੋਤਵਾਲੀ ਪੁਲਿਸ ਨੂੰ ਭੇਜ ਦਿੱਤੀ ਗਈ ਹੈ।

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਿਆਸੀ ਸਰਗਰਮੀਆਂ ਤੇਜ਼