ਨਵੀਂ ਦਿੱਲੀ, 21 ਨਵੰਬਰ- ਭਾਰਤੀ ਕ੍ਰਿਕਟ ਟੀਮ ਦੇ ਸਟਾਰ ਲੈੱਗ ਸਪਿਨਰ ਯੁਜਵੇਂਦਰ ਚਾਹਲ ਨੇ ਸਿਆਸਤ ਦੀ ਦੁਨੀਆ ਵਿਚ ਕਦਮ ਰੱਖ ਲਿਆ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਉਨ੍ਹਾਂ ਨੂੰ ਪਾਰਟੀ ਦੇ ਓ.ਬੀ.ਸੀ ਮੋਰਚੇ ਦੀ ਨਵੀਂ ਗਠਿਤ ਕੌਮੀ ਕਾਰਜਕਾਰਨੀ ਕਮੇਟੀ ਵਿਚ ਵਿਸ਼ੇਸ਼ ਸੱਦੇ ’ਤੇ ਮੈਂਬਰ ਨਿਯੁਕਤ ਕੀਤਾ ਹੈ। ਪਾਰਟੀ ਵਲੋਂ ਸ਼ਨਿੱਚਰਵਾਰ ਨੂੰ ਕੀਤੀਆਂ ਗਈਆਂ ਸੰਗਠਨਾਤਮਕ ਨਿਯੁਕਤੀਆਂ ਵਿਚ ਚਾਹਲ ਦਾ ਨਾਂ ਵੀ ਸ਼ਾਮਲ ਹੈ।
ਇਸ ਨਿਯੁਕਤੀ ਨਾਲ ਕ੍ਰਿਕਟ ਦੇ ਮੈਦਾਨ ਵਿਚ ਆਪਣੀ ਗੇਂਦਬਾਜ਼ੀ ਨਾਲ ਪਛਾਣ ਬਣਾਉਣ ਵਾਲੇ ਚਾਹਲ ਦੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਨੂੰ ਮਿਲੀ ਇਸ ਜ਼ਿੰਮੇਵਾਰੀ ਨੂੰ ਭਾਜਪਾ ਦੇ ਸੰਗਠਨਾਤਮਕ ਢਾਂਚੇ ਵਿਚ ਇਕ ਅਹਿਮ ਨਿਯੁਕਤੀ ਵਜੋਂ ਦੇਖਿਆ ਜਾ ਰਿਹਾ ਹੈ।