ਅਜਨਾਲਾ (ਅੰਮ੍ਰਿਤਸਰ), 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਪੁਲਿਸ ਪ੍ਰਸ਼ਾਸਨ ਵਿਚ ਕੀਤੇ ਗਏ ਵੱਡੇ ਫੇਰਬਦਲ ਦੌਰਾਨ ਬੱਬਨਦੀਪ ਸਿੰਘ ਨੂੰ ਡੀ.ਐੱਸ.ਪੀ. ਅਜਨਾਲਾ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ 274 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਦੀ ਸੂਚੀ ਵਿਚ ਉਨ੍ਹਾਂ ਦਾ ਨਾਮ ਵੀ ਸ਼ਾਮਲ ਹੈ। 'ਅਜੀਤ' ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਡੀ.ਐੱਸ.ਪੀ. ਬੱਬਨਦੀਪ ਸਿੰਘ ਨੇ ਕਿਹਾ ਕਿ ਅਜਨਾਲਾ ਸਬ ਡਵੀਜ਼ਨ ਦੇ ਖੇਤਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਪੁਲਿਸ ਅਤੇ ਆਮ ਲੋਕਾਂ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਲੋਕ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਆਪਣੀਆਂ ਸਮੱਸਿਆਵਾਂ ਪੁਲਿਸ ਪ੍ਰਸ਼ਾਸਨ ਤੱਕ ਪਹੁੰਚਾ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਨਸ਼ਿਆਂ ਸਮੇਤ ਹੋਰ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਪੁਲਿਸ ਦਾ ਸਹਿਯੋਗ ਕਰਨ।
ਤਾਜ਼ਾ ਖ਼ਬਰਾਂ
Free
ਬੱਬਨਦੀਪ ਸਿੰਘ ਹੋਣਗੇ ਅਜਨਾਲਾ ਦੇ ਨਵੇਂ ਡੀ.ਐੱਸ.ਪੀ
ਅਜਨਾਲਾ (ਅੰਮ੍ਰਿਤਸਰ), 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਪੁਲਿਸ ਪ੍ਰਸ਼ਾਸਨ ਵਿਚ ਕੀਤੇ ਗਏ ਵੱਡੇ ਫੇਰਬਦਲ ਦੌਰਾਨ ਬੱਬਨਦੀਪ ਸਿੰਘ ਨੂੰ...
ਅਜੀਤ ਡੈਸਕ
22-11-2026