ਨਵੀਂ ਦਿੱਲੀ, 22 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਟਾ ਹਾਦਸੇ ਵਿਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਸੋਸ਼ਲ ਮੀਡੀਆ ''ਤੇ ਪਾਈ ਪੋਟ ਵਿਚ ਪ੍ਰਧਾਨ ਮੰਤਰੀ ਨੇ ਕਿਹਾ, ਰਾਜਸਥਾਨ ਦੇ ਕੋਟਾ ਵਿਚ ਇਕ ਦੁਖਦਾਈ ਹਾਦਸੇ ਦੌਰਾਨ ਹੋਏ ਜਾਨੀ ਨੁਕਸਾਨ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਦੁੱਖ ਦੀ ਇਸ ਘੜੀ ਵਿਚ ਮੇਰੀ ਹਮਦਰਦੀ ਪੀੜਤ ਪਰਿਵਾਰਾਂ ਦੇ ਨਾਲ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਵਿਚੋਂ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।