22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਮਜ਼ਬੂਤ ਸਾਧਨ: ਪਰਗਟ ਸਿੰਘ

ਜਲੰਧਰ, 22 ਨਵੰਬਰ (ਦਵਿੰਦਰ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਜਲੰਧਰ ਕੈਂਟ ਹਲਕੇ ਦੇ ਪਿੰਡ ਭੋਡੇ ਸਪਰਾਏ ਵਿਖੇ ਬਾਬਾ ਦੀਵਾਨ ਸਿੰਘ ਫੁੱਟਬਾਲ ਅਕੈਡਮੀ ਵਲੋਂ ਕਰਵਾਏ ਗਏ ਫੁੱਟਬਾਲ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਖਿਡਾਰੀਆਂ ਦਾ ਹੌਸਲਾ...

ਅਜੀਤ ਡੈਸਕ 22-11-2026
ਭੋਡੇ ਸਪਰਾਏ ਵਿਖੇ ਫੁੱਟਬਾਲ ਟੂਰਨਾਮੈਂਟ ’ਚ ਪਹੁੰਚੇ ਪਰਗਟ ਸਿੰਘ, ਖਿਡਾਰੀਆਂ ਦਾ ਵਧਾਇਆ ਹੌਸਲਾ

ਜਲੰਧਰ, 22 ਨਵੰਬਰ (ਦਵਿੰਦਰ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਜਲੰਧਰ ਕੈਂਟ ਹਲਕੇ ਦੇ ਪਿੰਡ ਭੋਡੇ ਸਪਰਾਏ ਵਿਖੇ ਬਾਬਾ ਦੀਵਾਨ ਸਿੰਘ ਫੁੱਟਬਾਲ ਅਕੈਡਮੀ ਵਲੋਂ ਕਰਵਾਏ ਗਏ ਫੁੱਟਬਾਲ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਖਿਡਾਰੀਆਂ ਦਾ ਹੌਸਲਾ ਵਧਾਇਆ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦਾ ਹਰ ਖਿਡਾਰੀ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਕਰੇ ਅਤੇ ਆਪਣੀ ਮਿਹਨਤ ਤੇ ਹੁਨਰ ਨਾਲ ਸੂਬੇ ਦਾ ਨਾਮ ਰੌਸ਼ਨ ਕਰੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੀ ਹੈ। ਨਸ਼ਿਆਂ ਕਾਰਨ ਕਈ ਨੌਜਵਾਨ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ। ਅਜਿਹੇ ਹਾਲਾਤ ਵਿੱਚ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਦਾ ਸਭ ਤੋਂ ਮਜ਼ਬੂਤ ਸਾਧਨ ਬਣ ਸਕਦੀਆਂ ਹਨ।

ਪਰਗਟ ਸਿੰਘ ਨੇ ਕਿਹਾ ਕਿ ਖੇਡਾਂ ਨਾਲ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਸਿਹਤ ਵਿੱਚ ਸੁਧਾਰ ਹੁੰਦਾ ਹੈ, ਸਗੋਂ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਸੂਬੇ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਖੇਡ ਸੱਭਿਆਚਾਰ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੀ ਲੋੜ ਹੈ।

ਉਨ੍ਹਾਂ ਨੌਜਵਾਨਾਂ ਨੂੰ ਸਵੇਰੇ ਜਲਦੀ ਉੱਠ ਕੇ ਕਸਰਤ ਕਰਨ, ਆਪਣੀ ਸਿਹਤ ਦਾ ਖ਼ਿਆਲ ਰੱਖਣ ਅਤੇ ਪਰਮਾਤਮਾ ਦਾ ਨਾਮ ਲੈ ਕੇ ਦਿਨ ਦੀ ਸ਼ੁਰੂਆਤ ਕਰਨ ਦਾ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਹੀ ਇਕ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਸਕਦੀ ਹੈ।

 
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ, ਪਹਿਲੇ ਦਿਨ 60 ਹਜ਼ਾਰ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ ਅਗਲੀ ਖ਼ਬਰ IND A ਬਨਾਮ PAK A: ਪਾਕਿਸਤਾਨ A ਨੇ ਭਾਰਤ A ਲਈ 314 ਦੌੜਾਂ ਦਾ ਟੀਚਾ ਰੱਖਿਆ