22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਅਰੁਣਾਚਲ ’ਚ ਆਪਣੇ ਸ਼ਾਸਨ ਦੌਰਾਨ ਕਾਂਗਰਸ ਨੇ ਵਿਕਾਸ ਨੂੰ ਅਣਗੌਲਿਆ ਕੀਤਾ, ਨਾਕਾਫ਼ੀ ਫੰਡ ਦਿੱਤੇ-ਅਮਿਤ ਸ਼ਾਹ

ਇਟਾਨਗਰ, 22 ਨਵੰਬਰ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਾਂਗਰਸ ‘ਤੇ ਦੋਸ਼ ਲਗਾਇਆ ਕਿ ਅਰੁਣਾਚਲ ਪ੍ਰਦੇਸ਼ ਵਿਚ ਆਪਣੇ ਸ਼ਾਸਨ ਦੌਰਾਨ ਉਨ੍ਹਾਂ ਨੇ ਵਿਕਾਸ ਨੂੰ ਅਣਗੌਲਿਆ ਕੀਤਾ ਅਤੇ ਨਾਕਾਫ਼ੀ ਵਿੱਤੀ ਸਹਾਇਤਾ ਦਿੱਤੀ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਉੱਤਰ-ਪੂਰਬੀ ਸੂਬੇ ਦੀ ਤਰੱਕੀ ਲਈ ਆਪਣੀ ਸਹਾਇਤਾ ਵਿਚ ਕਾਫ਼ੀ ਵਾਧਾ ਕੀਤਾ ਹੈ। ਇਥੇ ਸੂਬੇ ਦੇ ਸਹਿਕਾਰਤਾ ...

ਅਜੀਤ ਡੈਸਕ 23-11-2026

ਇਟਾਨਗਰ, 22 ਨਵੰਬਰ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਾਂਗਰਸ ‘ਤੇ ਦੋਸ਼ ਲਗਾਇਆ ਕਿ ਅਰੁਣਾਚਲ ਪ੍ਰਦੇਸ਼ ਵਿਚ ਆਪਣੇ ਸ਼ਾਸਨ ਦੌਰਾਨ ਉਨ੍ਹਾਂ ਨੇ ਵਿਕਾਸ ਨੂੰ ਅਣਗੌਲਿਆ ਕੀਤਾ ਅਤੇ ਨਾਕਾਫ਼ੀ ਵਿੱਤੀ ਸਹਾਇਤਾ ਦਿੱਤੀ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਉੱਤਰ-ਪੂਰਬੀ ਸੂਬੇ ਦੀ ਤਰੱਕੀ ਲਈ ਆਪਣੀ ਸਹਾਇਤਾ ਵਿਚ ਕਾਫ਼ੀ ਵਾਧਾ ਕੀਤਾ ਹੈ।

ਇਥੇ ਸੂਬੇ  ਦੇ ਸਹਿਕਾਰਤਾ ਵਿਭਾਗ ਵਲੋਂ ਕਰਵਾਏ ਗਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ 2004 ਤੋਂ 2014 ਦਰਮਿਆਨ ਯੂ.ਪੀ.ਏ. ਸ਼ਾਸਨ ਦੌਰਾਨ ਕੇਂਦਰ ਨੇ ਅਰੁਣਾਚਲ ਪ੍ਰਦੇਸ਼ ਨੂੰ 33,530 ਕਰੋੜ ਰੁਪਏ ਦਿੱਤੇ ਸਨ, ਜਦੋਂ ਕਿ 2014-2024 ਦੇ ਸਮੇਂ ਦੌਰਾਨ ਐਨ.ਡੀ.ਏ. ਸਰਕਾਰ ਦੇ ਅਧੀਨ ਇਹ ਵਿੱਤੀ ਸਹਾਇਤਾ ਵੱਧ ਕੇ 1,64,664 ਕਰੋੜ ਰੁਪਏ ਹੋ ਗਈ। ਸ਼ਾਹ ਨੇ ਕਿਹਾ ਕਿ ਸੂਬੇ ਨੂੰ ਮਿਲਣ ਵਾਲੇ ਟੈਕਸ ਹਿੱਸੇ ਵਿਚ ਚਾਰ ਗੁਣਾ ਵਾਧਾ ਹੋਇਆ ਹੈ, ਜਦੋਂ ਕਿ ਗ੍ਰਾਂਟਾਂ ਵਿਚ 18 ਗੁਣਾ ਵਾਧਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਇਹ ਅੰਕੜੇ ਅਰੁਣਾਚਲ ਪ੍ਰਦੇਸ਼ ਅਤੇ ਉੱਤਰ-ਪੂਰਬ ਦੇ ਵਿਕਾਸ ਪ੍ਰਤੀ ਨਰਿੰਦਰ ਮੋਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ, “ਅਰੁਣਾਚਲ ਪ੍ਰਦੇਸ਼ ਦੇ ਬਜਟ ਦਾ 12,000 ਕਰੋੜ ਰੁਪਏ ਤੋਂ ਵੱਧ ਕੇ 36,000 ਕਰੋੜ ਰੁਪਏ ਹੋਣਾ ਇਹ ਦਰਸਾਉਂਦਾ ਹੈ ਕਿ ਪਿਛਲੇ 12 ਸਾਲਾਂ ਵਿਚ ਵਿਕਾਸ ਦਾ ਕਿੰਨਾ ਵਿਸਤਾਰ ਹੋਇਆ ਹੈ।

ਪਿਛਲੀ ਖ਼ਬਰ ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ ਅਗਲੀ ਖ਼ਬਰ ਗੁਜਰਾਤ ਸੜਕ ਹਾਦਸੇ ’ਚ ਫ਼ੌਜੀ ਪਰਿਵਾਰਾਂ ਦੇ 7 ਮੈਂਬਰਾਂ ਦੀ ਮੌਤ