23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 306ਵੇਂ ਦਿਨ 581 ਛਾਪੇਮਾਰੀਆਂ, 243 ਗ੍ਰਿਫਤਾਰ

ਚੰਡੀਗੜ੍ਹ, 23 ਨਵੰਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ...

ਅਜੀਤ ਡੈਸਕ 23-11-2026

ਚੰਡੀਗੜ੍ਹ, 23 ਨਵੰਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਡੀ.ਜੀ.ਪੀ. ਦਫ਼ਤਰ ਵਲੋਂ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਅਨੁਸਾਰ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 306ਵੇਂ ਦਿਨ ਪੁਲਿਸ ਵਲੋਂ 581 ਛਾਪੇਮਾਰੀਆਂ ਕੀਤੀਆਂ ਗਈਆਂ ਤੇ 243 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਦੇ ਨਾਲ ਹੀ 2 ਭਗੌੜੇ ਅਪਰਾਧੀ ਗ੍ਰਿਫਤਾਰ ਕੀਤੇ ਗਏ ਤੇ 5 ਹਥਿਆਰ ਵੀ ਬਰਾਮਦ ਕੀਤੇ ਗਏ।
ਮੁਹਿੰਮ ਦੌਰਾਨ ਹੁਣ ਤੱਕ ਕੁੱਲ 86,060 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਇਤਿਹਾਸਿਕ ਨਗਰ ਕੀਰਤਨ ਆਰੰਭ ਅਗਲੀ ਖ਼ਬਰ ਰਾਹੁਲ ਗਾਂਧੀ ਨਹੀਂ ਚਾਹੁੰਦੇ, ਸੰਸਦ ਚ ਮਰਦਾਂ ਦੇ ਬਰਾਬਰ ਹੋਵੇ ਔਰਤਾਂ ਦੀ ਗਿਣਤੀ - ਕੰਗਨਾ ਰਣੌਤ