23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

2027 ਦੀਆਂ ਚੋਣਾਂ ਲਈ ਕਾਂਗਰਸ ਨੇ ਵਿੱਢੀਆਂ ਸਰਗਰਮੀਆਂ, ਮੀਟਿੰਗ ਵਾਸਤੇ ਸਚਿਨ ਪਾਇਲਟ ਪਹੁੰਚੇ ਅੰਮ੍ਰਿਤਸਰ

ਰਾਜਾਸਾਂਸੀ (ਅੰਮ੍ਰਿਤਸਰ), 23 ਨਵੰਬਰ (ਹਰਦੀਪ ਸਿੰਘ ਖੀਵਾ) - ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ...

ਅਜੀਤ ਡੈਸਕ 23-11-2026

ਰਾਜਾਸਾਂਸੀ (ਅੰਮ੍ਰਿਤਸਰ), 23 ਨਵੰਬਰ (ਹਰਦੀਪ ਸਿੰਘ ਖੀਵਾ)  - ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚਣ ਮੌਕੇ ਕਾਂਗਰਸੀ ਆਗੂਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਅੰਮ੍ਰਿਤਸਰ ਸ਼ਹਿਰੀ ਕਾਂਗਰਸ ਦੇ ਕਈ ਆਗੂ ਤੇ ਵਰਕਰ ਮੌਜੂਦ ਰਹੇ। ਸਚਿਨ ਪਾਇਲਟ ਦੀ ਅੰਮ੍ਰਿਤਸਰ ਫੇਰੀ ਨੂੰ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀਆਂ ਸਿਆਸੀ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਹਵਾਈ ਅੱਡੇ ਤੋਂ ਬਾਅਦ ਸਚਿਨ ਪਾਇਲਟ ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੇ ਘਰ ਪਹੁੰਚੇ, ਜਿੱਥੇ ਓਮ ਪ੍ਰਕਾਸ਼ ਸੋਨੀ ਸਮੇਤ ਕਾਂਗਰਸੀ ਆਗੂਆਂ ਨਾਲ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ, ਸਿਆਸੀ ਹਾਲਾਤ ਅਤੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਚਰਚਾ ਹੋਣ ਦੀ ਸੰਭਾਵਨਾ ਹੈ।
ਸਚਿਨ ਪਾਇਲਟ ਦੀ ਇਸ ਫੇਰੀ ਨੂੰ ਪੰਜਾਬ ਕਾਂਗਰਸ ਵਿਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋਣ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।

ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਇਤਿਹਾਸਿਕ ਨਗਰ ਕੀਰਤਨ ਆਰੰਭ