ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ) - ਅਜਨਾਲਾ ਪੁਲਿਸ ਥਾਣੇ 'ਤੇ ਹੋਏ ਹਮਲੇ ਦੇ ਬਹੁਚਰਚਿਤ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ ਹੈ। ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਦਰਜਨਾਂ ਮੁਲਜ਼ਮਾਂ ਖ਼ਿਲਾਫ਼ ਚੱਲ ਰਹੇ ਇਸ ਮੁਕੱਦਮੇ ਵਿਚ ਟਰਾਇਲ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਿਚ ਹੋਈ ਦੇਰੀ 'ਤੇ ਹਾਈਕੋਰਟ ਨੇ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਉਠਾਏ ਹਨ। ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਪਹਿਲੀ ਨਜ਼ਰੇ ਅਜਿਹਾ ਜਾਪਦਾ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਦੀ ਸੁਣਵਾਈ ਨੂੰ ਲਟਕਾਉਣਾ ਚਾਹੁੰਦੀ ਹੈ। ਅਦਾਲਤ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਅਤੇ ਅਹਿਮ ਮਾਮਲਾ ਹੈ, ਇਸ ਦੇ ਬਾਵਜੂਦ ਸਰਕਾਰ ਵਲੋਂ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ।
ਤਾਜ਼ਾ ਖ਼ਬਰਾਂ
Free
ਅਜਨਾਲਾ ਥਾਣਾ ਹਮਲਾ ਮਾਮਲੇ 'ਚ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਸਖ਼ਤੀ
ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ) - ਅਜਨਾਲਾ ਪੁਲਿਸ ਥਾਣੇ 'ਤੇ ਹੋਏ ਹਮਲੇ ਦੇ ਬਹੁਚਰਚਿਤ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ ਹੈ।
ਅਜੀਤ ਡੈਸਕ
23-11-2026