23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਨਾਮ ਊਧਮ ਸਿੰਘ ਵਾਲਾ ਵਿਚ ਸਜਾਇਆ ਗਿਆ। ਵਿਸ਼ਾਲ ਨਗਰ ਕੀਰਤਨ

ਸੁਨਾਮ ਊਧਮ ਸਿੰਘ ਵਾਲਾ, 23 ਨਵੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਪਹਿਲੀ...

ਅਜੀਤ ਡੈਸਕ 23-11-2026

ਸੁਨਾਮ ਊਧਮ ਸਿੰਘ ਵਾਲਾ, 23 ਨਵੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਪਹਿਲੀ ਸੁਨਾਮ ਊਧਮ ਸਿੰਘ ਵਾਲਾ ਦੀ ਗੁਰੂ ਘਰ ਕਮੇਟੀ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਵੱਖ-ਵੱਖ ਸੰਸਥਾਵਾਂ ਅਤੇ ਸੰਗਤ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਵਿਚ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਸਮੇ ਭਾਈ ਤਰਸੇਮ ਸਿੰਘ ਜੀ ਖੇਤਲਾ ਵਾਲੇ ਦੇ ਢਾਡੀ ਜਥੇ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਕਿਰਤ ਕਰੋ,ਨਾਮ ਜਪੋ ਅਤੇ ਵੰਡ ਛਕੋ ਨੂੰ ਜੀਵਨ ਵਿਚ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸਮੇ ਗੱਤਕਾ ਪਾਰਟੀਆਂ ਵਲੋਂ ਆਪਣੀ ਕਲ੍ਹਾ ਦੇ ਜੌਹਰ ਵਿਖਾਏ ਗਏ।

ਅਗਲੀ ਖ਼ਬਰ 'ਆਪ' ਉਮੀਦਵਾਰ ਸੋਨੀਆ ਮਾਨ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਚ ਲੋਕ ਮਿਲਣੀ