23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਹੁਣ ਤੱਕ ਹੋਈਆਂ ਸਾਰੀਆਂ ਰੈਲੀਆਂ ਦਾ ਰਿਕਾਰਡ ਤੋੜਿਆ ਜਾਵੇਗਾ, ਖ਼ੁਸ਼ਹਾਲ ਪੰਜਾਬ ਮਹਾ ਰੈਲੀ ਵਿਚ - ਮੋਹਿੰਦਰ ਭਗਤ

ਜਲੰਧਰ, 23 ਨਵੰਬਰ (ਦਵਿੰਦਰ) - ਕੈਬਨਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ...

ਅਜੀਤ ਡੈਸਕ 23-11-2026

ਜਲੰਧਰ, 23 ਨਵੰਬਰ (ਦਵਿੰਦਰ) - ਕੈਬਨਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ 26 ਨਵੰਬਰ ਨੂੰ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਕਰਵਾਈ ਜਾ ਰਹੀ ਹੈ।, ਜਿਸ ਵਿਚ ਪੰਜਾਬ ਚ ਹੋਈਆਂ ਹੁਣ ਤੱਕ ਦੀਆਂ ਸਾਰੀਆਂ ਰੈਲੀਆਂ ਦਾ ਰਿਕਾਰਡ ਤੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਕਈ ਕੰਮ ਕੀਤੇ ਗਏ ਨੇ, ਜਿਨ੍ਹਾਂ ਨੂੰ ਦੇਖਦੇ ਹੋਏ ਇਹ ਵੱਡੀ ਮਹਾਰੈਲੀ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਚ ਵੱਧ ਰਹੇ ਗੈਂਗਸਟਰਵਾਦ, ਨਸ਼ਾ ਅਤੇ ਹੋਰ ਕਈ ਚੀਜ਼ਾਂ ਨੂੰ ਆਮ ਆਦਮੀ ਪਾਰਟੀ ਨੇ ਜੜ੍ਹ ਤੋਂ ਖ਼ਤਮ ਕੀਤਾ ਹੈ ਅਤੇ ਜਿੰਨੇ ਵੀ ਵਾਅਦੇ ਆਮ ਆਦਮੀ ਪਾਰਟੀ ਨੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਦੇਖ ਕੇ ਅਸੀਂ ਅੱਜ ਇਹ ਪ੍ਰੈਸ ਕਾਨਫ਼ਰੰਸ ਕਰ ਰਹੇ ਹਾਂ। 26 ਨਵੰਬਰ ਨੂੰ ਮਹਾਰੈਲੀ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਵੱਡੇ ਹੋਰ ਸਿਆਸੀ ਲੀਡਰ ਸ਼ਾਮਿਲ ਹੋਣਗੇ।

ਪਿਛਲੀ ਖ਼ਬਰ ਟਰੱਕ ਦੀ ਲਪੇਟ ਚ ਆਉਣ ਨਾਲ ਸਕੂਟਰੀ ਚਾਲਕ ਬਜ਼ੁਰਗ ਔਰਤ ਦੀ ਮੌਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਨਾਮ ਊਧਮ ਸਿੰਘ ਵਾਲਾ ਵਿਚ ਸਜਾਇਆ ਗਿਆ। ਵਿਸ਼ਾਲ ਨਗਰ ਕੀਰਤਨ