ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਅਜੈਬ ਸਿੰਘ ਅਭਿਆਸੀ, ਮੁੱਖ ਮੈਨੇਜਰ ਮੇਜਰ ਸਿੰਘ, ਅਰਜਨ ਮਾਂਗਾ, ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਭਗਵੰਤ ਸਿੰਘ ਧੰਗੇੜਾ, ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਗੁਰਤਿੰਦਰ ਪਾਲ ਸਿੰਘ ਕਾਦੀਆਂ ਜਸਬੀਰ ਸਿੰਘ, ਜਗਤਾਰ ਸਿੰਘ ਖੋਦੇਬੇਟ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ, ਧਾਰਮਿਕ ਸਭਾ ਸੁਸਾਇਟੀਆਂ ਤੇ ਸਿੱਖ ਸੰਗਤਾਂ ਸ਼ਾਮਿਲ ਹਨ। ਨਿਹੰਗ ਸਿੰਘ ਗਤਕੇ ਦੇ ਜੌਹਰ ਦਿਖਾ ਰਹੇ ਹਨ ਅਤੇ ਵੱਖ ਵੱਖ ਸਕੂਲਾਂ ਦੇ ਬੱਚੇ ਵੀ ਉਤਸਾਹ ਸਹਿਤ ਨਗਰ ਕੀਰਤਨ ਵਿਚ ਸ਼ਾਮਿਲ ਹਨ। ਪੰਜਾਬ ਪੁਲਿਸ ਵਲੋਂ ਨਗਰ ਕੀਰਤਨ ਦੀ ਆਰੰਭਤਾ ਵੇਲੇ ਸਤਿਕਾਰ ਵਜੋਂ ਸਲਾਮੀ ਦਿੱਤੀ ਗਈ। ਇਹ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਦੇ ਆਸ-ਪਾਸ ਦੇ ਵੱਖ ਵੱਖ ਇਲਾਕਿਆਂ ਚੋਂ ਗੁਜਰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।
ਤਾਜ਼ਾ ਖ਼ਬਰਾਂ
Free
ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ...
ਅਜੀਤ ਡੈਸਕ
23-11-2026