23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਭਿਆਨਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਹੋਈ ਮੌਤ, ਇਕ ਗੰਭੀਰ ਜ਼ਖ਼ਮੀ

ਤਲਵੰਡੀ ਸਾਬੋ (ਬਠਿੰਡਾ), 23 ਨਵੰਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨਗਰ ਦੇ ਮੌੜ ਰੋਡ 'ਤੇ ਬਾਅਦ ਦੁਪਹਿਰ ਵਾਪਰੇ ਇੱਕ ਮੰਦਭਾਗੇ ਸੜਕੀ..

ਅਜੀਤ ਡੈਸਕ 23-11-2026

ਤਲਵੰਡੀ ਸਾਬੋ (ਬਠਿੰਡਾ), 23 ਨਵੰਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨਗਰ ਦੇ ਮੌੜ ਰੋਡ 'ਤੇ ਬਾਅਦ ਦੁਪਹਿਰ ਵਾਪਰੇ ਇਕ ਮੰਦਭਾਗੇ ਸੜਕੀ ਹਾਦਸੇ 'ਚ ਇਕ ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਈ ਭਿਆਨਕ ਟੱਕਰ 'ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਚੋਂ ਦੋ ਦੀ ਮੌਤ ਹੋ ਗਈ ਜਦੋਂਕਿ ਇਕ ਗੰਭੀਰ ਜ਼ਖ਼ਮੀ ਹੈ।

ਮਿਲੀ ਜਾਣਕਾਰੀ ਅਨੁਸਾਰ, ਮਾਨਸਾ ਜਿਲ੍ਹੇ ਦੇ ਪਿੰਡ ਧਿੰਗੜ ਦੇ ਤਿੰਨ ਨੌਜਵਾਨ ਆਪਣੇ ਹੀਰੋ ਹੋਂਡਾ ਮੋਟਰਸਾਈਕਲ ਨੰਬਰ ਪੀ ਬੀ 31 ਐਲ਼ 2776 ਤੇ ਸਵਾਰ ਹੋ ਕੇ ਮੌੜ ਰੋਡ ਤੇ ਜਾ ਰਹੇ ਸਨ ਕਿ ਅੱਗਿਓਂ ਆਉਂਦੀ ਇਕ ਸਵਿਫਟ ਕਾਰ ਨੰਬਰ ਪੀ. ਬੀ, 03 ਬੀ ਟੀ 8783 ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਹਾਦਸੇ ਵਿਚ ਮੋਟਰਸਾਇਕਲ ਸਵਾਰ ਤਿੰਨੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਦੋ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂਕਿ ਇਕ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਬਠਿੰਡਾ ਰੈਫ਼ਰ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕਾਂ ਦੀ ਪਛਾਣ ਹਰਜੀਤ ਸਿੰਘ (24), ਚੰਨਪ੍ਰੀਤ ਸਿੰਘ (23) ਵਜੋਂ ਜਦੋਂਕਿ ਜ਼ਖ਼ਮੀ ਦੀ ਪਛਾਣ ਲਵਪ੍ਰੀਤ ਸਿੰਘ ਵਾਸੀਆਨ ਪਿੰਡ ਧਿੰਗੜ (ਮਾਨਸਾ) ਵਜੋਂ ਹੋਈ ਹੈ।

ਪਿਛਲੀ ਖ਼ਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਮਹਾਂਪੁਰਸ਼ਾਂ ਦਾ ਵਿਸ਼ੇਸ਼ ਸਨਮਾਨ