ਨਵੀਂ ਦਿੱਲੀ, 24 ਨਵੰਬਰ- ਅੱਜ ਦਿੱਲੀ ਵਿਖੇ ਭਾਜਪਾ ਅਕਾਲੀ ਗੱਠਜੋੜ ਹੋਣ ਜਾ ਰਿਹਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਤੇ ਬਲਵਿੰਦਰ ਸਿੰਘ ਭੂੰਦੜ ਭਾਜਪਾ ਮੁੱਖ ਦਫ਼ਤਰ ਪਹੁੰਚੇ। ਇਸ ਦੇ ਨਾਲ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਰਵਨੀਤ ਸਿੰਘ ਬਿੱਟੂ, ਮਨਜਿੰਦਰ ਸਿੰਘ ਸਿਰਸਾ ਅਤੇ ਅਸ਼ਵਨੀ ਕੁਮਾਰ ਤੇ ਸੁਨੀਲ ਜਾਖੜ ਵੀ ਪਹੁੰਚ ਗਏ ਹਨ। ਗਠਜੋੜ ਦਾ ਐਲਾਨ ਕਰਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਨਿਤਿਨ ਨਬਿਨ ਅਤੇ ਹੋਰ ਆਗੂਆਂ ਨੇ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕੀਤਾ।
ਤਾਜ਼ਾ ਖ਼ਬਰਾਂ
Free
ਦਿੱਲੀ ਪਹੁੰਚੇ ਸੁਖਬੀਰ ਸਿੰਘ ਬਾਦਲ, ਭਾਜਪਾ ਆਗੂਆਂ ਵਲੋਂ ਸਵਾਗਤ
ਨਵੀਂ ਦਿੱਲੀ, 24 ਨਵੰਬਰ- ਅੱਜ ਦਿੱਲੀ ਵਿਖੇ ਭਾਜਪਾ ਅਕਾਲੀ ਗੱਠਜੋੜ ਹੋਣ ਜਾ ਰਿਹਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਤੇ ਬਲਵਿੰਦਰ ਸਿੰਘ ਭੂੰਦੜ ਭਾਜਪਾ ਮੁੱਖ ਦਫ਼ਤਰ ਪਹੁੰਚੇ।
ਅਜੀਤ ਡੈਸਕ
24-11-2026