24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਤਮਸਤਕ ਹੋਏ

ਸੁਲਤਾਨਪੁਰ ਲੋਧੀ,24 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਸਿੰਘ ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ।

ਅਜੀਤ ਡੈਸਕ 24-11-2026

ਸੁਲਤਾਨਪੁਰ ਲੋਧੀ,24 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਸਿੰਘ ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਹੱਥੀਂ ਲਾਈ ਬੇਰੀ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਤੇ ਆ ਉਨ੍ਹਾਂ ਨੂੰ ਬਹੁਤ ਸਕੂਨ ਮਿਲਿਆ ਹੈ।ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਗਵੰਤ ਸਿੰਘ ਕਾਹਲਵਾਂ ਨੇ ਸਿਰੋਪਾਓ ਦੀ ਬਖਸ਼ਿਸ਼ ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ  ਪੰਜਾਬ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਤੇ ਚਿੰਤਾ ਜ਼ਾਹਿਰ ਕੀਤੀ ਤੇ ਕਿਹਾ ਕਿ ਕੇਂਦਰ ਸਰਕਾਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰ ਦੇਵੇਗੀ।ਡੀ ਏ ਪੀ ਖਾਦ ਦੀ ਕਿੱਲਤ ਸੰਬੰਧੀ ਪੁੱਛੇ ਗਏ ਸਵਾਲ ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਲੋੜ ਅਨੁਸਾਰ ਡੀ ਏ ਪੀ ਖਾਦ ਸਪਲਾਈ ਕੀਤੀ ਗਈ ਹੈ, ਜੇਕਰ ਖਾਦ ਦੀ ਕਿੱਲਤ ਸੰਬੰਧੀ ਕੋਈ ਸ਼ਿਕਾਇਤ ਹੈ ਤਾਂ ਪੰਜਾਬ ਸਰਕਾਰ ਪ੍ਰਬੰਧ ਕਰਨ ਵਿੱਚ ਅਸਫ਼ਲ ਰਹੀ ਹੈ। ਪੰਜਾਬ ਉਹ ਸੂਬਾ ਜਿਸ ਨੇ ਦੇਸ਼ ਤੇ ਆਏ ਹਰ ਸੰਕਟ ਸਮੇਂ ਮੂਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਪੰਜਾਬ ਦੇ ਕਿਸਾਨ ਨੂੰ ਅੰਨਦਾਤਾ ਤੇ ਜੀਵਨਦਾਤਾ ਦੱਸਿਆ ਤੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਡਟ ਕੇ ਖੜੀ ਹੈ।ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਤੇ ਸੀਨੀਅਰ ਭਾਜਪਾ ਆਗੂ ਮਨਜੀਤ ਸਿੰਘ ਮੰਨਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਅੱਜ ਅਕਾਲੀ ਭਾਜਪਾ ਲਈ ਹੈ ਮਹੱਤਵਪੂਰ ਦਿਨ- ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਮੋਗਾ ’ਚ ਅਕਾਲੀ ਦਲ ਦੀ ਰੈਲੀ ਵਿਚ ਆਉਣਗੇ ਪ੍ਰਧਾਨ ਮੰਤਰੀ ਮੋਦੀ- ਸੁਖਬੀਰ ਸਿੰਘ ਬਾਦਲ