ਨਵੀਂ ਦਿੱਲੀ, 24 ਨਵੰਬਰ- ਅਕਾਲੀ ਭਾਜਪਾ ਗਠਜੋੜ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਨੂੰ ਸਭ ਤੋਂ ਅੱਗੇ ਰੱਖਦੇ ਹੋਏ, ਮੈਨੂੰ ਬਹੁਤ ਖੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਐਨ.ਡੀ.ਏ. (NDA) ਪਰਿਵਾਰ ਵਿਚ ਵਾਪਸੀ ਹੋਈ ਹੈ ਅਤੇ ਉਹ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ 'ਤੇ।
ਉਨ੍ਹਾਂ ਕਿਹਾ ਕਿ ਸਾਡਾ ਗੱਠਜੋੜ ਇਕ ਸੁਭਾਵਿਕ ਗੱਠਜੋੜ ਹੈ, ਜੋ ਇਹ ਯਕੀਨੀ ਬਣਾਏਗਾ ਕਿ ਪੰਜਾਬ ਨੂੰ ਲੋਕ-ਪੱਖੀ ਸ਼ਾਸਨ ਮਿਲੇ, ਜੋ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ 'ਤੇ ਲੈ ਜਾਵੇ। ਅਟਲ ਜੀ, ਅਡਵਾਨੀ ਜੀ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਜੀ ਦੁਆਰਾ ਸਿੰਜਿਆ ਗਿਆ ਅਕਾਲੀ ਦਲ-ਭਾਜਪਾ ਗੱਠਜੋੜ ਸਮੇਂ ਦੀ ਕਸੌਟੀ 'ਤੇ ਖਰਾ ਉਤਰਿਆ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਸਾਡਾ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉਭਰੇਗਾ।