24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਆਉਣ ਵਾਲੇ ਦਿਨਾਂ ਵਿਚ ਦੋਵੇਂ ਪਾਰਟੀਆਂ ਦੀ ਹਵਾ ਬਣਾ ਕੇ ਰੱਖ ਦੇਣੀ ਹੈ, ਅਕਾਲੀ ਭਾਜਪਾ ਗੱਠਜੋੜ ਨੇ - ਜਥੇ. ਰਣੀਕੇ

ਅਟਾਰੀ ਸਰਹੱਦ (ਅੰਮ੍ਰਿਤਸਰ), 24 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਅੰਦਰ 2027 ਵਿਚ ਹੋਣ ਜਾ ਰਹੀਆ ਵਿਧਾਨ ਸਭਾ ਚੋਣਾਂ...

ਅਜੀਤ ਡੈਸਕ 24-11-2026

ਅਟਾਰੀ ਸਰਹੱਦ (ਅੰਮ੍ਰਿਤਸਰ), 24 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਅੰਦਰ 2027 ਵਿਚ ਹੋਣ ਜਾ ਰਹੀਆ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗੱਠਜੋੜ 'ਤੇ ਅਕਾਲੀ ਵਰਕਰ ਵਿਚ  ਖੁਸ਼ੀ ਦੀ ਲਹਿਰ ਹ। ਦੋਵੇਂ ਪਾਰਟੀਆਂ ਦਰਮਿਆਨ ਹੋਏ ਗਠਜੋੜ ਦੇ ਐਲਾਨ ਹੋਣ ਤੋਂ ਉਪਰੰਤ ਅਕਾਲੀ ਵਰਕਰਾਂ ਵਿਚ ਜਿੱਥੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉਥੇ ਹੀ ਉਨ੍ਹਾਂ ਵਲੋਂ ਵਿਧਾਨ ਸਭਾ ਹਲਕਾ ਅਟਾਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਮੰਤਰੀ ਅਤੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜਾਰ ਸਿੰਘ ਰਣੀਕੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਜਥੇਦਾਰ ਰਣੀਕੇ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਦੋਵੇਂ ਪਾਰਟੀਆਂ ਦਰਮਿਆਨ ਆਪਸੀ ਏਕਤਾ ਹੋਣੀ ਬਹੁਤ ਜਰੂਰੀ ਸੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਸਾਂਝੇ ਤੌਰ ਤੇ ਲੜਦਿਆਂ ਪੰਜਾਬ ਅੰਦਰ ਆਪਣੀ ਸਰਕਾਰ ਬਣਾ ਕੇ ਆਮ ਆਦਮੀ ਪਾਰਟੀ ਦੀ ਭ੍ਰਿਸ਼ਟ ਸਰਕਾਰ ਨੂੰ ਚਲਦਾ ਕਰੇਗੀ ੀ ਉਨ੍ਹਾਂ ਇਹ ਵੀ ਕਿਹਾ ਕਿ ਦੋਵੇਂ ਪਾਰਟੀਆਂ ਦਰਮਿਆਨ ਅੱਜ ਬਿਨਾਂ ਕਿਸੇ ਮੰਗ 'ਤੇ ਹੋਏ ਸਮਝੌਤੇ ਨੇ ਪੰਜਾਬ ਅੰਦਰ ਆਉਣ ਵਾਲੇ ਦਿਨਾਂ ਵਿਚ ਦੋਵੇਂ ਪਾਰਟੀਆਂ ਦੀ ਹਵਾ ਬਣਾ ਕੇ ਰੱਖ ਦੇਣੀ ਹੈ।

ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ 'ਚ ਅਜਨਾਲਾ ਵਿਖੇ ਵੰਡੇ ਲੱਡੂ, ਚਲਾਈ ਆਤਿਸ਼ਬਾਜ਼ੀ