ਲੁਧਿਆਣਾ, 24 ਨਵੰਬਰ (ਰੂਪੇਸ਼ ਕੁਮਾਰ) - ਅਕਾਲੀ ਭਾਜਪਾ ਗੱਠਜੋੜ ਦੇ ਐਲਾਨ ਤੋਂ ਬਾਅਦ ਦੋਵੇਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ ਅਤੇ ਲੁਧਿਆਣਾ ਭਾਜਪਾ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਨੇ ਅਕਾਲੀ ਦਲ ਦੇ ਆਗੂਆਂ ਨੂੰ ਸਿਰੋਪੇ ਭੇਟ ਕੀਤੇ ਅਤੇ ਲੱਡੂ ਵੰਡੇ । ਇਸ ਦੌਰਾਨ ਪਟਾਕੇਬਾਜ਼ੀ ਵੀ ਹੋਈ।
ਪਾਰਟੀ ਆਗੂਆਂ ਨੇ ਕਿਹਾ ਕਿ ਸੂਬੇ ਦੇ ਲੋਕ ਲੰਬੇ ਸਮੇਂ ਤੋਂ ਗੱਠਜੋੜ ਦੀ ਇੰਤਜ਼ਾਰ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ਦੇ ਸਵਾਲਾਂ 'ਤੇ ਵੀ ਜਵਾਬ ਦਿੱਤੇ ਅਤੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦੇ ਨਾਲ ਵਿਰੋਧੀਆਂ ਕੋਲ ਲੁਕਣ ਦੀ ਜਗ੍ਹਾ ਨਹੀਂ ਬਚੀ ਹੈ।
ਤਾਜ਼ਾ ਖ਼ਬਰਾਂ
Free
ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਤੋਂ ਬਾਅਦ ਲੁਧਿਆਣਾ ਚ ਜਸ਼ਨ
ਲੁਧਿਆਣਾ, 24 ਨਵੰਬਰ (ਰੂਪੇਸ਼ ਕੁਮਾਰ) - ਅਕਾਲੀ ਭਾਜਪਾ ਗੱਠਜੋੜ ਦੇ ਐਲਾਨ ਤੋਂ ਬਾਅਦ ਦੋਵੇਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ...
ਅਜੀਤ ਡੈਸਕ
24-11-2026