24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜਨਰਲ ਵਰਗ ਦੇ ਹਿੱਤਾਂ ਦੀ ਰਾਖੀ ਲਈ ਰਾਜਨੀਤਿਕ ਪਾਰਟੀਆਂ ਨੇ ਹੁਣ ਤੱਕ ਕੀ ਕੀਤਾ ? : ਫੈਡਰੇਸ਼ਨ

ਗੁਰੂ ਹਰ ਸਹਾਏ, 24 ਨਵੰਬਰ (ਕਪਿਲ ਕੰਧਾਰੀ)- ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ (ਰਜਿ.) ਦੇ ਆਗੂਆਂ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਸਵਾਲ ਕੀਤਾ ਹੈ ਕਿ ਉਨ੍ਹਾਂ ਨੇ ਹੁਣ ਤੱਕ ਜਨਰਲ ਵਰਗ ਦੇ ਹਿੱਤਾਂ ਦੀ ਰਾਖੀ ਅਤੇ ਇਸ ਵਰਗ ਨੂੰ ਬਣਦੇ ਹੱਕ ਦਿਵਾਉਣ ਲਈ ਕੀ ਕਦਮ ਚੁੱਕੇ...

ਅਜੀਤ ਡੈਸਕ 24-11-2026
ਪੰਜਾਬ ਜਨਰਲ ਕੈਟਾਗਰੀ ਕਮਿਸ਼ਨ ਨੂੰ ਤੁਰੰਤ ਸਰਗਰਮ ਕਰਨ ਅਤੇ ਸਰਕਾਰੀ ਭਲਾਈ ਸਕੀਮਾਂ ਵਿੱਚ ਵਿਤਕਰਾ ਖ਼ਤਮ ਕਰਨ ਦੀ ਮੰਗ

ਗੁਰੂ ਹਰ ਸਹਾਏ, 24 ਨਵੰਬਰ (ਕਪਿਲ ਕੰਧਾਰੀ)- ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ (ਰਜਿ.) ਦੇ ਆਗੂਆਂ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਸਵਾਲ ਕੀਤਾ ਹੈ ਕਿ ਉਨ੍ਹਾਂ ਨੇ ਹੁਣ ਤੱਕ ਜਨਰਲ ਵਰਗ ਦੇ ਹਿੱਤਾਂ ਦੀ ਰਾਖੀ ਅਤੇ ਇਸ ਵਰਗ ਨੂੰ ਬਣਦੇ ਹੱਕ ਦਿਵਾਉਣ ਲਈ ਕੀ ਕਦਮ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਜਨਰਲ ਵਰਗ ਦੇ ਮੁੱਦਿਆਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਇਸ ਵਰਗ ਦੇ ਲੋਕਾਂ ਵਿੱਚ ਨਿਰਾਸ਼ਾ ਅਤੇ ਰੋਸ ਵਧ ਰਿਹਾ ਹੈ।

ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ, ਗੁਰੂ ਹਰ ਸਹਾਏ ਇਕਾਈ ਦੇ ਪ੍ਰਧਾਨ ਕੋਮਲ ਸ਼ਰਮਾ, ਗੁਰਿੰਦਰ ਧਵਨ, ਗੁਰਦਰਸ਼ਨ ਸਿੰਘ, ਰਾਜਦੀਪ ਸਿੰਘ, ਹਰਪ੍ਰੀਤ ਸਿੰਘ ਸੋਢੀ, ਸੰਦੀਪ ਸ਼ਰਮਾ, ਗੁਰਵਿੰਦਰ ਸਿੰਘ, ਮਦਨ ਮੋਹਨ ਕੰਧਾਰੀ ਅਤੇ ਬੂੜ ਚੰਦ ਬਿੰਦਰਾ ਨੇ ਕਿਹਾ ਕਿ ਮੌਜੂਦਾ ਸਰਕਾਰ ਵੀ ਜਨਰਲ ਵਰਗ ਦੇ ਮੁੱਦਿਆਂ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਹੀ।

ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਸਮੇਂ ਪੰਜਾਬ ਵਿੱਚ ਬਣਾਇਆ ਗਿਆ ਜਨਰਲ ਕੈਟਾਗਰੀ ਕਮਿਸ਼ਨ ਅਜੇ ਤੱਕ ਸਰਗਰਮ ਨਹੀਂ ਕੀਤਾ ਗਿਆ, ਜਦਕਿ ਫੈਡਰੇਸ਼ਨ ਵੱਲੋਂ ਇਸ ਨੂੰ ਚਾਲੂ ਕਰਨ ਦੀ ਮੰਗ ਲਗਾਤਾਰ ਉਠਾਈ ਜਾ ਰਹੀ ਹੈ। ਆਗੂਆਂ ਨੇ ਸਵਾਲ ਕੀਤਾ ਕਿ ਜਦੋਂ ਹੋਰ ਵਰਗਾਂ ਨਾਲ ਸਬੰਧਤ ਕਮਿਸ਼ਨ ਕੰਮ ਕਰ ਰਹੇ ਹਨ ਤਾਂ ਜਨਰਲ ਵਰਗ ਲਈ ਬਣਾਏ ਗਏ ਕਮਿਸ਼ਨ ਨੂੰ ਸਰਗਰਮ ਕਰਨ ਵਿਚ ਦੇਰੀ ਕਿਉਂ ਕੀਤੀ ਜਾ ਰਹੀ ਹੈ।

ਫੈਡਰੇਸ਼ਨ ਆਗੂਆਂ ਨੇ ਦੋਸ਼ ਲਾਇਆ ਕਿ ਵਿੱਤੀ ਸਹਾਇਤਾ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਵਚ ਵੀ ਜਨਰਲ ਵਰਗ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਸਕੀਮਾਂ ਅਤੇ ਸਹੂਲਤਾਂ ਦਾ ਲਾਭ ਦੇਣ ਸਮੇਂ ਸਾਰੇ ਵਰਗਾਂ ਨਾਲ ਨਿਆਂਸੰਗਤ ਵਿਵਹਾਰ ਕੀਤਾ ਜਾਵੇ।

ਆਗੂਆਂ ਨੇ ਸਪੱਸ਼ਟ ਕੀਤਾ ਕਿ ਫੈਡਰੇਸ਼ਨ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਹੱਕ ਜਾਂ ਵਿਰੋਧ ਵਿਚ ਨਹੀਂ, ਸਗੋਂ ਜਨਰਲ ਵਰਗ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਕੰਮ ਕਰਦੀ ਹੈ। ਜਿਹੜੀ ਵੀ ਪਾਰਟੀ ਇਸ ਵਰਗ ਦੀਆਂ ਮੰਗਾਂ ਨੂੰ ਅਣਗੌਲਿਆ ਕਰੇਗੀ, ਉਸ ਦਾ ਵਿਰੋਧ ਕੀਤਾ ਜਾਵੇਗਾ, ਭਾਵੇਂ ਉਹ ਸੱਤਾ ਵਿੱਚ ਹੋਵੇ ਜਾਂ ਵਿਰੋਧੀ ਧਿਰ ਵਿੱਚ।

ਉਨ੍ਹਾਂ ਆਪਣੇ ਪਿਛਲੇ ਸੰਘਰਸ਼ਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਅਕਾਲੀ ਸਰਕਾਰ ਸਮੇਂ ਜਲਾਲਾਬਾਦ ਵਿਖੇ ਲਗਾਤਾਰ ਰੋਸ ਧਰਨਾ ਲਗਾ ਕੇ ਜਨਰਲ ਵਰਗ ਦੀਆਂ ਮੰਗਾਂ ਉਠਾਈਆਂ ਗਈਆਂ ਸਨ। ਇਸੇ ਤਰ੍ਹਾਂ ਕਾਂਗਰਸ ਸਰਕਾਰ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਵਿਚ ਸ੍ਰੀ ਚਮਕੌਰ ਸਾਹਿਬ ਵਿਖੇ ਇਕ ਮਹੀਨੇ ਤੋਂ ਵੱਧ ਸਮੇਂ ਤੱਕ ਭੁੱਖ ਹੜਤਾਲ ਕਰਕੇ ਸੰਘਰਸ਼ ਕੀਤਾ ਗਿਆ ਸੀ।

ਫੈਡਰੇਸ਼ਨ ਨੇ ਮੌਜੂਦਾ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਜਨਰਲ ਕੈਟਾਗਰੀ ਕਮਿਸ਼ਨ ਨੂੰ ਤੁਰੰਤ ਸਰਗਰਮ ਕੀਤਾ ਜਾਵੇ ਅਤੇ ਵਿੱਤੀ ਸਹਾਇਤਾ ਸਮੇਤ ਸਾਰੀਆਂ ਭਲਾਈ ਸਕੀਮਾਂ ਵਿੱਚ ਜਨਰਲ ਵਰਗ ਨਾਲ ਹੋ ਰਹੇ ਕਥਿਤ ਵਿਤਕਰੇ ਨੂੰ ਖ਼ਤਮ ਕੀਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਵੇਗਾ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਜਨਰਲ ਵਰਗ ਹੁਣ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਚੁੱਕਾ ਹੈ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰੱਖੇਗਾ।

 
ਅਗਲੀ ਖ਼ਬਰ ਪਟਾਕਿਆਂ ਕਾਰਨ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, 50 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ