25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੰਜਾਬ ਤੇ ਚੰਡੀਗੜ੍ਹ ’ਚ ਕੁਝ ਥਾਵਾਂ ’ਤੇ ਧੁੰਦ ਪੈਣ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 25 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅਗਲੇ ਤਿੰਨ ਦਿਨਾਂ ਯਾਨੀੇ 27 ਨਵੰਬਰ ਤੱਕ ਪੰਜਾਬ ਦੀਆਂ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਅਜੀਤ ਡੈਸਕ 25-11-2026

ਚੰਡੀਗੜ੍ਹ, 25 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅਗਲੇ ਤਿੰਨ ਦਿਨਾਂ ਯਾਨੀੇ 27 ਨਵੰਬਰ ਤੱਕ ਪੰਜਾਬ ਦੀਆਂ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਵਿਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਹਾਲਾਂਕਿ 26 ਅਤੇ 27 ਨਵੰਬਰ ਨੂੰ ਚੰਡੀਗੜ੍ਹ ਦੀਆਂ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਵੀ ਉਮੀਦ ਹੈ। ਇਸ ਦੌਰਾਨ ਰਾਜ ਭਰ ਵਿਚ ਰਾਤ ਦਾ ਤਾਪਮਾਨ 0.1 ਡਿਗਰੀ ਸੈਲਸੀਅਸ ਘੱਟ ਗਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ। ਰਾਜ ਵਿਚ ਸਭ ਤੋਂ ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ, ਪਠਾਨਕੋਟ ਵਿਚ ਦਰਜ ਕੀਤਾ ਗਿਆ।

ਅੱਜ ਰਾਜ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਰੂਪਨਗਰ ਵਿਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਸਵੇਰੇ ਅਤੇ ਦੇਰ ਰਾਤ ਨੂੰ ਵੀ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ।

ਪਿਛਲੀ ਖ਼ਬਰ ਅੱਜ ਲੁਧਿਆਣਾ ਆਉਣਗੇ ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ਪੰਜਾਬ ਦੇ ਕਈ ਵੱਡੇ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿਚ ਅੱਜ ਬਿਜਲੀ ਸਪਲਾਈ 6 ਤੋਂ 9 ਘੰਟੇ ਰਹੇਗੀ ਬੰਦ