25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸਰਹੱਦੀ ਪਿੰਡ ਭਿੰਡੀ ਔਲਖ ਤੋਂ ਕਈ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ

ਓਠੀਆ, (ਅੰਮ੍ਰਿਤਸਰ), 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਜਿਉਂ ਜਿਉਂ ਨੇੜੇ ਆ ਰਹੀਆਂ ਹਨ, ਤਿਉਂ ਤਿਉਂ ਸਿਆਸੀ ਪਾਰਟੀਆਂ ਵਲੋਂ ਆਪੋ ਆਪਣੀ ਜਿੱਤ ਲਈ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ

ਅਜੀਤ ਡੈਸਕ 25-11-2026

ਓਠੀਆ, (ਅੰਮ੍ਰਿਤਸਰ), 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਜਿਉਂ ਜਿਉਂ ਨੇੜੇ ਆ ਰਹੀਆਂ ਹਨ, ਤਿਉਂ ਤਿਉਂ ਸਿਆਸੀ ਪਾਰਟੀਆਂ ਵਲੋਂ ਆਪੋ ਆਪਣੀ ਜਿੱਤ ਲਈ  ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਵੋਟਰਾਂ ਨੂੰ ਆਪਣੇ ਹੱਕ ਵਿਚ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਰਾਜਾਸਾਂਸੀ  ਦੇ ਸਰਹੱਦੀ ਪਿੰਡ ਭਿੰਡੀ ਔਲਖ ਤੋਂ ਕਈ ਪਰਿਵਾਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਨੂੰ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸਰਕਾਰੀਆ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਸਨਮਾਨਿਤ ਕੀਤਾ ਅਤੇ ਪਾਰਟੀ ਵਿਚ ਬਣਦਾ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ । ਪਾਰਟੀ ਵਿਚ ਸ਼ਾਮਿਲ ਪਰਿਵਾਰਾਂ ਨੇ 2027 ਦੀਆਂ ਚੋਣਾਂ ’ਚ ਵਿਧਾਇਕ ਸਰਕਾਰੀਆ ਨੂੰ ਵੱਡੇ ਬਹੁਮਤ ਨਾਲ ਜਿਤਾਉਣ ਦਾ ਵਾਅਦਾ ਕੀਤਾ ਹੈ। 

ਪਿਛਲੀ ਖ਼ਬਰ ਮਾਈਨਿੰਗ ਅੱਜ ਬਣ ਗਿਆ ਹੈ ਬਹੁਤ ਵੱਡਾ ਮੁੱਦਾ- ਸੁਨੀਲ ਜਾਖੜ ਅਗਲੀ ਖ਼ਬਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਸਮੇਤ 7 ਕੀਤੇ ਕਾਬੂ