25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੰਜਾਬ ਦੇ ਵਪਾਰੀਆਂ ਨੂੰ ਕੀਤਾ ਜਾਵੇਗਾ ਉਤਸ਼ਾਹਿਤ-ਸੁਖਬੀਰ ਸਿੰਘ ਬਾਦਲ

ਰਾਮਾ ਮੰਡੀ, (ਬਠਿੰਡਾ) 25 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 'ਵਿਜ਼ਨ ਸੁਖਬੀਰ ਦਾ' 'ਤੁਹਾਡੀ ਗੱਲ ਪੰਜਾਬ ਦਾ ਕੱਲ' ਤਹਿਤ ਰਾਮਾ ਮੰਡੀ ਵਿਖੇ ਵਪਾਰੀ ਵਰਗ ਨਾਲ ਮਿਲਣੀ ਕੀਤੀ ਗਈ।

ਅਜੀਤ ਡੈਸਕ 25-11-2026

ਰਾਮਾ ਮੰਡੀ, (ਬਠਿੰਡਾ) 25 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ  'ਵਿਜ਼ਨ ਸੁਖਬੀਰ ਦਾ' 'ਤੁਹਾਡੀ ਗੱਲ ਪੰਜਾਬ ਦਾ ਕੱਲ' ਤਹਿਤ ਰਾਮਾ ਮੰਡੀ ਵਿਖੇ ਵਪਾਰੀ ਵਰਗ ਨਾਲ ਮਿਲਣੀ ਕੀਤੀ ਗਈ। ਇਸ ਮੀਟਿੰਗ ਵਿਚ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਕੰਮਾਂ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲੈਂਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਸਭ ਤੋਂ ਪਹਿਲਾਂ ਅਮਨ- ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਗੈਂਗਸਟਰਾਂ ਦਾ ਸਫਾਇਆ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਇੰਸਪੈਕਟਰੀ ਰਾਜ ਨੂੰ ਖਤਮ ਕੀਤਾ ਜਾਵੇਗਾ ਅਤੇ ਵਪਾਰੀਆਂ ਨੂੰ ਪਾਰਦਰਸ਼ੀ  ਢੰਗ ਨਾਲ ਸਿੰਗਲ ਵਿੰਡੋ ਕੰਮ ਹੋਣਗੇ ਅਤੇ ਵਪਾਰਕ ਇੰਡਸਟਰੀ ਲਈ 5 ਰੁਪਏ ਪ੍ਰਤੀ ਯੂਨਿਟ ਕੀਤਾ ਜਾਵੇਗਾ। ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੋਬੀ ਲਹਿਰੀ ਨੇ ਰਾਮਾ ਮੰਡੀ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੂੰ ਸ਼ਹਿਰ ਦੀਆਂ ਵੱਖ-ਵੱਖ ਇਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਆ ਰਹੀਆਂ ਸਮੱਸਿਆਵਾਂ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਇਨ੍ਹਾਂ ਸਾਰੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।

ਇਸ ਮੌਕੇ ਵੱਖ ਵੱਖ ਆਗੂ ਹਾਜ਼ਰ ਸਨ। 

ਅਗਲੀ ਖ਼ਬਰ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਮਾਮਲਾ- ਦਿੱਲੀ ਹਾਈਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਮਨ੍ਹਾ