ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 25 ਨਵੰਬਰ (ਕਪਿਲ ਕੰਧਾਰੀ) ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਗੁਰੂ ਹਰ ਸਹਾਏ ਕਮ ਆਰ.ਟੀ.ਏ. ਫ਼ਿਰੋਜ਼ਪੁਰ, ਹਰਦੀਪ ਸਿੰਘ ਪੀ.ਸੀ.ਐੱਸ. ਵਲੋਂ ਜਨਗਣਨਾ ਮੁਹਿੰਮ ਤਹਿਤ ਆਪਣੀ ਸਵੈ-ਜਨਗਣਨਾ ਦੀ ਪ੍ਰਕਿਰਿਆ ਸਫਲਤਾਪੂਰਵਕ ਪੂਰੀ ਕਰ ਲਈ ਗਈ ਹੈ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਵੀ ਜਨਗਣਨਾ ਦੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਵਿਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਨਿਰਧਾਰਤ ਸਮੇਂ ਅੰਦਰ ਆਪਣੇ ਵੇਰਵੇ ਦਰਜ ਕਰਵਾਉਣ ਦੀ ਅਪੀਲ ਕੀਤੀ।
ਇਸ ਸੰਬੰਧੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਐਸ.ਡੀ.ਐਮ. ਹਰਦੀਪ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਸਵੈ-ਜਨਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚਲਾਈ ਜਾ ਰਹੀ ਹੈ। ਉਨ੍ਹਾਂ ਆਨਲਾਈਨ ਪੋਰਟਲ ਰਾਹੀਂ ਆਪਣੇ ਅਤੇ ਪਰਿਵਾਰ ਦੇ ਵੇਰਵੇ ਦਰਜ ਕਰਕੇ ਇਹ ਪ੍ਰਕਿਰਿਆ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਵੈ-ਜਨਗਣਨਾ ਲਈ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਆਨਲਾਈਨ ਸਹੂਲਤ ਬਹੁਤ ਹੀ ਸਰਲ, ਸੁਰੱਖਿਅਤ ਅਤੇ ਸਮੇਂ ਦੀ ਬਚਤ ਕਰਨ ਵਾਲੀ ਹੈ, ਜਿਸ ਰਾਹੀਂ ਲੋਕ ਘਰ ਬੈਠੇ ਹੀ ਆਪਣੀ ਜਾਣਕਾਰੀ ਦਰਜ ਕਰਵਾ ਸਕਦੇ ਹਨ।ਐੱਸ.ਡੀ.ਐੱਮ. ਨੇ ਗੁਰੂ ਹਰ ਸਹਾਏ ਉਪ ਮੰਡਲ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਨਗਣਨਾ ਦੇ ਅੰਕੜੇ ਦੇਸ਼ ਦੀਆਂ ਭਵਿੱਖੀ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨੀਤੀਆਂ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਹਰੇਕ ਨਾਗਰਿਕ ਆਪਣੀ ਸਹੀ ਜਾਣਕਾਰੀ 30 ਨਵੰਬਰ 2026 ਤੋਂ ਪਹਿਲਾਂ ਦਰਜ ਕਰਵਾਉਣ ਨੂੰ ਯਕੀਨੀ ਬਣਾਵੇ।
ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਖੁਦ ਸਵੈ-ਜਨਗਣਨਾ ਕਰਨ ਦੇ ਨਾਲ-ਨਾਲ ਆਪਣੇ ਗੁਆਂਢੀਆਂ, ਰਿਸ਼ਤੇਦਾਰਾਂ ਅਤੇ ਆਸ-ਪਾਸ ਰਹਿੰਦੇ ਲੋਕਾਂ ਨੂੰ ਵੀ ਇਸ ਪ੍ਰਕਿਰਿਆ ਬਾਰੇ ਜਾਗਰੂਕ ਕਰਨ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਮੁਹਿੰਮ ਨਾਲ ਜੁੜ ਸਕਣ ਅਤੇ ਜਨਗਣਨਾ ਦੇ ਕੰਮ ਨੂੰ ਸਫਲ ਬਣਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ ਸਵੈ-ਜਨਗਣਨਾ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਘਰ-ਘਰ ਜਾ ਕੇ ਜਨਗਣਨਾ ਦੇ ਵੇਰਵੇ ਇਕੱਠੇ ਕੀਤੇ ਜਾਣਗੇ। ਇਸ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਘਰਾਂ ਵਿਚ ਆਉਣ ਵਾਲੇ ਜਨਗਣਨਾ ਕਰਮਚਾਰੀਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ, ਤਾਂ ਜੋ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਭਰੋਸੇਯੋਗ ਅੰਕੜੇ ਇਕੱਠੇ ਕੀਤੇ ਜਾ ਸਕਣ।
ਤਾਜ਼ਾ ਖ਼ਬਰਾਂ
Free
ਐੱਸ.ਡੀ.ਐੱਮ. ਹਰਦੀਪ ਸਿੰਘ ਵਲੋਂ ਸਵੈ-ਜਨਗਣਨਾ ਮੁਕੰਮਲ, ਲੋਕਾਂ ਨੂੰ 30 ਨਵੰਬਰ ਤੋਂ ਪਹਿਲਾਂ ਵੇਰਵੇ ਦਰਜ ਕਰਵਾਉਣ ਦੀ ਅਪੀਲ
ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 25 ਨਵੰਬਰ (ਕਪਿਲ ਕੰਧਾਰੀ) ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਗੁਰੂ ਹਰ ਸਹਾਏ ਕਮ ਆਰ.ਟੀ.ਏ. ਫ਼ਿਰੋਜ਼ਪੁਰ...
ਅਜੀਤ ਡੈਸਕ
25-11-2026