ਪਠਾਨਕੋਟ, 27 ਨਵੰਬਰ- ਬੀ.ਐਸ.ਐਫ਼. ਨੇ ਪਠਾਨਕੋਟ ਨੇੜੇ ਭਾਰਤ-ਪਾਕਿਸਤਾਨ ਸਰਹੱਦ 'ਤੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ। ਇਹ ਕਾਰਵਾਈ ਪਹਾੜੀਪੁਰ ਚੌਕੀ ਦੇ ਨੇੜੇ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ਪਾਕਿਸਤਾਨੀ ਘੁਸਪੈਠੀਆ ਭਾਰਤੀ ਸਰਹੱਦ ਦੇ ਲਗਭਗ 120 ਮੀਟਰ ਅੰਦਰ ਦਾਖ਼ਲ ਹੋ ਗਿਆ ਸੀ। ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਨੇ ਸ਼ੱਕੀ ਗਤੀਵਿਧੀ ਨੂੰ ਦੇਖਦੇ ਹੋਏ ਚਾਰਜ ਸੰਭਾਲਿਆ ਅਤੇ ਘੁਸਪੈਠੀਏ ਨੂੰ ਮਾਰ ਦਿੱਤਾ।
ਘਟਨਾ ਤੋਂ ਬਾਅਦ ਸਰਹੱਦੀ ਖੇਤਰ ਵਿਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਸਾਵਧਾਨੀ ਦੇ ਤੌਰ 'ਤੇ ਇਹ ਪਤਾ ਲਗਾਉਣ ਲਈ ਖੋਜ ਕਾਰਜ ਅਤੇ ਜਾਂਚ ਤੇਜ਼ ਕਰ ਦਿੱਤੀ ਗਈ ਹੈ ਕਿ ਘੁਸਪੈਠੀਆ ਇਕੱਲਾ ਸੀ ਜਾਂ ਕਿਸੇ ਹੋਰ ਗਤੀਵਿਧੀ ਵਿਚ ਸ਼ਾਮਿਲ ਸੀ।