27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਦੇ ਮਾਤਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ...

ਅਜੀਤ ਡੈਸਕ 27-11-2026

ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਦੇ ਸਤਿਕਾਰਯੋਗ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਦਾ ਪ੍ਰਗਟ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਮਾਤਾ ਜੀ ਦਾ ਅਕਾਲ ਚਲਾਣਾ ਪਰਿਵਾਰ ਲਈ ਵੱਡਾ ਘਾਟਾ ਹੈ। ਮਾਂ ਦਾ ਰਿਸ਼ਤਾ ਮਨੁੱਖੀ ਜੀਵਨ ਵਿਚ ਬੇਹੱਦ ਅਹਿਮ ਅਤੇ ਸਤਿਕਾਰਯੋਗ ਹੁੰਦਾ ਹੈ। ਉਨ੍ਹਾਂ ਇਸ ਦੁੱਖ ਦੀ ਘੜੀ ਵਿਚ ਗਿਆਨੀ ਪਰਵਿੰਦਰਪਾਲ ਸਿੰਘ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ ਨੇ ਵੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨਾਲ ਹਮਦਰਦੀ ਪ੍ਰਗਟਾਈ।

ਪਿਛਲੀ ਖ਼ਬਰ ਲਖਨਪਾਲ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ, ਖੇਡ ਮੈਦਾਨ ਦੀ ਸੌਗਾਤ ਨਾਲ ਬੱਚਿਆਂ ਦੇ ਚਿਹਰਿਆਂ 'ਤੇ ਖੁਸ਼ੀ- ਦੀਪਕ ਬਾਲੀ ਅਗਲੀ ਖ਼ਬਰ ਚੋਰੀ ਦੇ ਗਹਿਣਿਆਂ ਬਦਲੇ ਨਸ਼ਾ ਦੇਣ ਵਾਲੇ ਗਰੋਹ ਦਾ ਡੇਰਾਬੱਸੀ ਪੁਲਿਸ ਵਲੋਂ ਪਰਦਾਫਾਸ਼