ਜਲੰਧਰ, 27 ਨਵੰਬਰ (ਦਵਿੰਦਰ)- ਪੰਜਾਬ ਪੁਲਿਸ ਵਿਭਾਗ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, ਪੁਲਿਸ ਨੇ ਮੁਲਜ਼ਮਾਂ ਨੂੰ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ, ਨਕੋਦਰ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ 12 ਕਿਲੋ ਹੈਰੋਇਨ ਅਤੇ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਰਿਪੋਰਟਾਂ ਅਨੁਸਾਰ, ਦੋਸ਼ੀ ਇਸ ਹੈਰੋਇਨ ਦੀ ਖੇਪ ਨੂੰ ਪਹੁੰਚਾਉਣ ਜਾ ਰਹੇ ਸਨ, ਜਿੱਥੇ ਪੁਲਿਸ ਨੇ ਇਕ ਸੂਚਨਾ 'ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਜਲਦੀ ਹੀ ਪ੍ਰੈਸ ਕਾਨਫਰੰਸ ਰਾਹੀਂ ਖੁਲਾਸਾ ਕਰਨ ਦੀ ਉਮੀਦ ਹੈ।