ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਐਲੀਮੈਂਟਰੀ ਟੀਚਰ ਟ੍ਰੇਨਿੰਗ (ਈ.ਟੀ.ਟੀ.) ਅਧਿਆਪਕਾਂ ਨੇ ਸੈਕਟਰ 39 ਵਿੱਚ 'ਆਪ' ਆਗੂ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ।
ਮੌਕੇ 'ਤੇ ਭਾਰੀ ਪੁਲਿਸ ਤਾਇਨਾਤ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ, "ਅਸੀਂ ਪੰਜਾਬ ਤੋਂ ਈ.ਟਗ਼ੀ.ਟੀ. ਅਧਿਆਪਕਾਂ ਦਾ ਇਕ ਸਮੂਹ ਹਾਂ। ਪਿਛਲੇ ਪੰਜ ਸਾਲਾਂ ਤੋਂ, ਅਸੀਂ ਇਸ ਸਰਕਾਰ ਅੱਗੇ ਆਪਣੇ ਮਸਲਿਆਂ ਦੇ ਹੱਲ ਲਈ ਬੇਨਤੀਆਂ ਕਰ ਰਹੇ ਹਾਂ, ਪਰ ਸਾਨੂੰ ਸਿਰਫ਼ ਇਕ ਤੋਂ ਬਾਅਦ ਇਕ ਝੂਠੇ ਵਾਅਦੇ ਹੀ ਮਿਲੇ ਹਨ... ਹਰਪਾਲ ਸਿੰਘ ਚੀਮਾ ਨੇ ਸਾਨੂੰ ਵਾਅਦਾ ਕੀਤਾ ਸੀ ਕਿ ਜਿਵੇਂ ਹੀ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਵੇਗੀ, ਤਾਂ ਇਨ੍ਹਾਂ 180 ਅਧਿਆਪਕਾਂ ਨਾਲ ਜੁੜੇ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਪਰ, ਪੰਜ ਸਾਲ ਬੀਤ ਜਾਣ 'ਤੇ ਵੀ, ਸਾਡੀ ਇਕ ਵੀ ਮੰਗ ਪੂਰੀ ਨਹੀਂ ਕੀਤੀ ਗਈ; ਸਗੋਂ, ਸਾਡੇ ਨਾਲ ਧੱਕੇਸ਼ਾਹੀ ਅਤੇ ਬੁਰਾ ਸਲੂਕ ਕੀਤਾ ਜਾ ਰਿਹਾ ਹੈ। ਉਹ ਪੰਜਾਬ ਵਿਚ ਸਮਾਜ ਦੇ ਹਰ ਵਰਗ ਨਾਲ ਅਜਿਹਾ ਹੀ ਵਿਵਹਾਰ ਕਰ ਰਹੇ ਹਨ..."।
ਤਾਜ਼ਾ ਖ਼ਬਰਾਂ
Free
ਈ.ਟੀ.ਟੀ. ਅਧਿਆਪਕਾਂ ਵਲੋਂ ਪ੍ਰਦਰਸ਼ਨ
ਚੰਡੀਗੜ੍ਹ, 28 ਨਵੰਬਰ - ਪੰਜਾਬ ਦੇ ਐਲੀਮੈਂਟਰੀ ਟੀਚਰ ਟ੍ਰੇਨਿੰਗ (ਈ.ਟੀ.ਟੀ.) ਅਧਿਆਪਕਾਂ ਨੇ ਸੈਕਟਰ 39 ਵਿੱਚ 'ਆਪ' ਆਗੂ ਮਨੀਸ਼ ਸਿਸੋਦੀਆ...
ਅਜੀਤ ਡੈਸਕ
28-11-2026