ਚੰਡੀਗੜ੍ਹ, 28 ਨਵੰਬਰ (ਪ੍ਰੋ ਅਵਤਾਰ ਸਿੰਘ) - ਅਕਾਲੀ ਭਾਜਪਾ ਗਠਜੋੜ ਤੋਂ ਬਾਅਦ ਪਹਿਲੀ ਵਾਰ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਚੰਡੀਗੜ੍ਹ ਦੇ ਸੈਕਟਰ 9 ਸਥਿਤ ਸੁਖਬੀਰ ਸਿੰਘ ਬਾਦਲ ਦੇ ਘਰ ਪਹੁੰਚੇ ਹਨ।
ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਦੁਪਿਹਰ ਦੇ ਖਾਣੇ ਤੇ 8 ਦਸੰਬਰ ਨੂੰ ਮੋਗਾ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮਦਿਨ ਮੌਕੇ ਕੀਤੀ ਜਾ ਰਹੀ ਵਿਸ਼ਾਲ ਜਨਸਭਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਦੀ ਆਮਦ ਅਤੇ ਵਿਧਾਨਸਭਾ ਚੋਣਾਂ ਵਿਚ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਵੀ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਤੇ ਪਹੁੰਚੇ ਹੋਏ ਹਨ।
ਤਾਜ਼ਾ ਖ਼ਬਰਾਂ
Free
ਗੱਠਜੋੜ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਪਹੁੰਚੇ ਕੇਵਲ ਸਿੰਘ ਢਿੱਲੋਂ, ਜਾਖੜ ਤੇ ਅਸ਼ਵਨੀ ਸ਼ਰਮਾ
ਚੰਡੀਗੜ੍ਹ, 28 ਨਵੰਬਰ (ਪ੍ਰੋ ਅਵਤਾਰ ਸਿੰਘ) - ਅਕਾਲੀ ਭਾਜਪਾ ਗਠਜੋੜ ਤੋਂ ਬਾਅਦ ਪਹਿਲੀ ਵਾਰ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ, ਸਾਬਕਾ ਪ੍ਰਧਾਨ ਸੁਨੀਲ ਜਾਖੜ...
ਅਜੀਤ ਡੈਸਕ
28-11-2026