ਜਲੰਧਰ, 28 ਨਵੰਬਰ- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਇੰਚਾਰਜ ਦੀਪਕ ਬਾਲੀ ਵਲੋਂ 10 ਬੱਸਾਂ ਸੰਗਤ ਨੂੰ ਲੈ ਕੇ ਕਾਸ਼ੀ ਲਈ ਰਵਾਨਾ ਕੀਤੀਆਂ ਗਈਆਂ।
ਇਸ ਮੌਕੇ ਦੀਪਕ ਬਾਲੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਪੂਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹਨ। ਗੁਰੂ ਸਾਹਿਬ ਨੇ ਸਮਾਜ ਨੂੰ ਬਰਾਬਰਤਾ, ਭਾਈਚਾਰੇ ਅਤੇ ਆਪਸੀ ਪਿਆਰ ਦਾ ਸੰਦੇਸ਼ ਦਿੱਤਾ, ਜਿਸ ਨੂੰ ਅੱਜ ਦੀ ਪੀੜ੍ਹੀ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਕਾਸ਼ੀ ਦੀ ਇਹ ਯਾਤਰਾ ਸੰਗਤ ਨੂੰ ਆਪਣੇ ਧਾਰਮਿਕ ਅਤੇ ਇਤਿਹਾਸਕ ਵਿਰਸੇ ਨਾਲ ਜੋੜਨ ਦਾ ਇਕ ਮਹੱਤਵਪੂਰਨ ਉਪਰਾਲਾ ਹੈ। ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਉਪਰਾਲਾ ਸੰਗਤ ਵਿਚ ਸ਼ਰਧਾ ਅਤੇ ਉਤਸ਼ਾਹ ਦਾ ਕੇਂਦਰ ਬਣਿਆ।