ਲਖਨਊ, 28 ਨਵੰਬਰ (ਪੀ.ਟੀ.ਆਈ.)- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕਰਨ ਲਈ ਕੇਂਦਰ ਸਰਕਾਰ ਦੇ ਕਦਮ ਦਾ ਸਵਾਗਤ ਕੀਤਾ ਹੈ। ਹਾਲਾਂਕਿ, ਉਨ੍ਹਾਂ ਨੇ ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਦੀਆਂ ਔਰਤਾਂ ਲਈ ਇਸ ਕੋਟੇ ਅੰਦਰ ਵੱਖਰਾ ਰਾਖਵਾਂਕਰਨ ਦੇਣ ਦੀ ਮੰਗ ਕੀਤੀ ।
ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਕਦਮ ਹੋਵੇਗਾ । ਮਾਇਆਵਤੀ ਨੇ ਹੱਦਬੰਦੀ ਪ੍ਰਕਿਰਿਆ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਲੋਕਤੰਤਰ ਤੇ ਸੰਵਿਧਾਨ ਦੀ ਰੱਖਿਆ ਲਈ ਲੋਕਾਂ ਨੂੰ ਜਾਤ, ਧਰਮ ਅਤੇ ਲਾਲਚ ਤੋਂ ਉੱਪਰ ਉੱਠ ਕੇ ਯੋਗ ਉਮੀਦਵਾਰ ਚੁਣਨੇ ਚਾਹੀਦੇ ਹਨ ।