29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਸ਼ੇਸ਼ ਇਜਲਾਸ ਨੂੰ ਲੈ ਕੇ ਕਾਂਗਰਸ ਤੇ 'ਆਪ' ਨੇ ਜਾਰੀ ਕੀਤਾ ਵ੍ਹਿਪ

ਚੰਡੀਗੜ੍ਹ, 29 ਨਵੰਬਰ- ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸੰਸਦ ਦੇ ਵਿਸ਼ੇਸ਼ ਇਜਲਾਸ ਦੇ ਮੱਦੇਨਜ਼ਰ...

ਅਜੀਤ ਡੈਸਕ 29-11-2026

ਚੰਡੀਗੜ੍ਹ, 29 ਨਵੰਬਰ- ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸੰਸਦ ਦੇ ਵਿਸ਼ੇਸ਼ ਇਜਲਾਸ ਦੇ ਮੱਦੇਨਜ਼ਰ ਆਪਣੇ ਲੋਕ ਸਭਾ ਮੈਂਬਰਾਂ ਲਈ 'ਥ੍ਰੀ-ਲਾਈਨ ਵ੍ਹਿਪ' ਜਾਰੀ ਕੀਤਾ ਹੈ। 29 ਨਵੰਬਰ 2026 ਨੂੰ ਜਾਰੀ ਕੀਤੇ ਗਏ ਇਸ ਹੁਕਮ ਤਹਿਤ ਦੋਵਾਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਸਦਨ ਵਿਚ ਲਾਜ਼ਮੀ ਤੌਰ 'ਤੇ ਹਾਜ਼ਰ ਰਹਿਣ ਅਤੇ ਪਾਰਟੀ ਦੇ ਸਟੈਂਡ ਦਾ ਸਮਰਥਨ ਕਰਨ ਦੀ ਹਦਾਇਤ ਦਿੱਤੀ ਗਈ ਹੈ।

ਲੋਕ ਸਭਾ ਵਿਚ 'ਆਪ' ਦੇ ਚੀਫ਼ ਵ੍ਹਿਪ ਰਾਜ ਕੁਮਾਰ ਚੱਬੇਵਾਲ ਵਲੋਂ ਜਾਰੀ ਹੁਕਮਾਂ ਅਨੁਸਾਰ, ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੂੰ 30 ਨਵੰਬਰ ਤੋਂ 4 ਦਸੰਬਰ 2026 ਤੱਕ ਸਦਨ ਵਿਚ ਮੌਜੂਦ ਰਹਿਣ ਅਤੇ ਪਾਰਟੀ ਦੀ ਨੀਤੀ ਅਨੁਸਾਰ ਵੋਟ ਪਾਉਣ ਲਈ ਕਿਹਾ ਗਿਆ ਹੈ। ਇਸੇ ਦੇ ਨਾਲ ਲੋਕ ਸਭਾ ਵਿਚ ਕਾਂਗਰਸ ਦੇ ਚੀਫ਼ ਵ੍ਹਿਪ ਕੋਡੀਕੁੰਨਿਲ ਸੁਰੇਸ਼ ਵਲੋਂ ਜਾਰੀ ਵ੍ਹਿਪ ਵਿਚ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੂੰ 30 ਨਵੰਬਰ ਤੋਂ 3 ਦਸੰਬਰ 2026 ਤੱਕ ਸਦਨ ਦੀ ਕਾਰਵਾਈ ਵਿਚ ਸ਼ਾਮਲ ਹੋਣ ਅਤੇ ਪਾਰਟੀ ਦਾ ਸਾਥ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪਿਛਲੀ ਖ਼ਬਰ ਕ੍ਰਾਈਸਟਚਰਚ ਟੈਸਟ : ਤੀਜੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਦੂਸਰੀ ਪਾਰੀ ਚ ਨਿਊਜ਼ੀਲੈਂਡ 133/3 ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਰਮਿੰਦਰ ਸਿੰਘ ਆਵਲਾ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਗਾਤਾਰ ਯਤਨ