29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਲੋਕ ਮਿਲਣੀ ਨੂੰ ਲੈ ਕੇ ਸੋਨੀਆ ਮਾਨ ਨੇ ਪਿੰਡਾਂ ਚ ਵਿੱਢੀਆਂ ਤਿਆਰੀਆਂ

ਅਜਨਾਲਾ (ਅੰਮ੍ਰਿਤਸਰ), 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 10 ਦਸੰਬਰ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ...

ਅਜੀਤ ਡੈਸਕ 29-11-2026

ਅਜਨਾਲਾ (ਅੰਮ੍ਰਿਤਸਰ), 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 10 ਦਸੰਬਰ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਅਦਲੀਵਾਲਾ ਵਿਖੇ ਹੋਣ ਵਾਲੀ ਲੋਕ ਮਿਲਣੀ ਨੂੰ ਲੈ ਕੇ ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਦੇ ਇੰਚਾਰਜ਼ ਮੈਡਮ ਸੋਨੀਆ ਮਾਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਉਨ੍ਹਾਂ ਵਲੋਂ ਪਿੰਡਾਂ ਵਿਚ ਜਾ ਕੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਹਲਕੇ ਦੇ ਪਿੰਡ ਪੰਜੂ ਕਲਾਲ ਵਿਖੇ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਮੈਡਮ ਸੋਨੀਆ ਮਾਨ ਨੇ ਦੱਸਿਆ ਕਿ ਉਹ ਖ਼ੁਦ ਪਿੰਡਾਂ ਵਿਚ ਜਾ ਕੇ ਲੋਕ ਮਿਲਣੀਆਂ ਕਰ ਰਹੇ ਹਨ ਅਤੇ ਸਰਪੰਚਾਂ ਤੇ ਪੰਚਾਇਤ ਮੈਂਬਰਾਂ ਨੂੰ ਮੁੱਖ ਮੰਤਰੀ ਦੀ ਆਮਦ ਸੰਬੰਧੀ ਸੱਦਾ ਪੱਤਰ ਦੇ ਰਹੇ ਹਨ। ਸੋਨੀਆ ਮਾਨ ਨੇ ਕਿਹਾ ਕਿ ਚੋਣਾਂ ਦਾ ਸਮਾਂ ਨੇੜੇ ਆਉਣ ਕਾਰਨ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ, ਇਸੇ ਮਕਸਦ ਨਾਲ ਪਿੰਡਾਂ ਵਿੱਚ ਜਾ ਕੇ ਪੰਚਾਇਤੀ ਨੁਮਾਇੰਦਿਆਂ ਅਤੇ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਰਾਜਾਸਾਂਸੀ ਦੇ ਲੋਕ ਲੰਮੇ ਸਮੇਂ ਤੋਂ ਆਪਣੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਦੀ ਉਡੀਕ ਕਰ ਰਹੇ ਸਨ ਅਤੇ ਹੁਣ 10 ਦਸੰਬਰ ਨੂੰ ਉਨ੍ਹਾਂ ਦੇ ਹਲਕੇ ਵਿਚ ਪਹੁੰਚਣ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਸੋਸ਼ਲ ਮੀਡੀਆ ’ਤੇ ਹੋ ਰਹੀ ਟਿੱਪਣੀ ਅਤੇ ਆਪਣੇ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਸੋਨੀਆ ਮਾਨ ਨੇ ਕਿਹਾ ਕਿ ਹਰ ਵਿਅਕਤੀ ਦੀ ਆਪਣੀ ਮਾਨਸਿਕਤਾ ਹੁੰਦੀ ਹੈ ਅਤੇ ਉਹ ਉਸੇ ਅਨੁਸਾਰ ਗੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਧਿਆਨ ਵਿਰੋਧੀਆਂ ਦੀਆਂ ਗੱਲਾਂ ਵੱਲ ਨਹੀਂ, ਸਗੋਂ ਆਪਣੇ ਕੰਮਾਂ ਅਤੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਵੱਲ ਹੈ। ਜਿਹੜੇ ਲੋਕ ਦੂਜਿਆਂ ਦੀਆਂ ਲੱਤਾਂ ਖਿੱਚਣ ਵਿਚ ਲੱਗੇ ਰਹਿੰਦੇ ਹਨ, ਉਨ੍ਹਾਂ ਦੀ ਬਜਾਏ ਆਪਣੇ ਕੰਮਾਂ ਰਾਹੀਂ ਆਪਣੀ ਲਕੀਰ ਵੱਡੀ ਕਰਨੀ ਚਾਹੀਦੀ ਹੈ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਆਜ਼ਾਦੀ ਦੀ ਲੜਾਈ ਦੌਰਾਨ ਵੀ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਅਤੇ ਵਿਰੋਧਾਂ ਦਾ ਸਾਹਮਣਾ ਕਰਨਾ ਪਿਆ, ਪਰ ਉਹ ਆਪਣੇ ਮਿਸ਼ਨ ਤੋਂ ਪਿੱਛੇ ਨਹੀਂ ਹਟੇ। ਇਸੇ ਤਰ੍ਹਾਂ ਉਹ ਵੀ ਲੋਕਾਂ ਦੇ ਹੱਕਾਂ ਅਤੇ ਮੁੱਦਿਆਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ।  2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਅਕਾਲੀ ਦਲ-ਭਾਜਪਾ ਦੇ ਹਾਲ ਹੀ ਵਿਚ ਹੋਏ ਗਠਜੋੜ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿਆਸੀ ਗੱਠਜੋੜਾਂ ਦਾ ਜਵਾਬ ਪੰਜਾਬ ਦੇ ਲੋਕ ਅਤੇ ਕਿਸਾਨ ਚੋਣਾਂ ਸਮੇਂ ਦੇਣਗੇ।

ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨੀ ਤੈਅ - ਸੁਖਬੀਰ ਬਾਦਲ ਅਗਲੀ ਖ਼ਬਰ ਘੱਟੋ-ਘੱਟ ਵਿਰੋਧੀ ਧਿਰ ਦੇ ਇਕ ਆਗੂ ਨੂੰ ਸ਼ਾਮਿਲ ਕੀਤਾ ਜਾਣਾ ਚਾਹੀਦਾ ਸੀ ਹੱਦਬੰਦੀ ਬਿੱਲ ਲਈ ਬਣਾਈ ਗਈ ਕਮੇਟੀ ਚ - ਊਧਵ ਠ...