ਅਜਨਾਲਾ (ਅੰਮ੍ਰਿਤਸਰ), 2 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ 66 ਕੇ.ਵੀ ਸਬ-ਸਟੇਸ਼ਨ ਵਿਖੇ ਬਿਜਲੀ ਸਪਲਾਈ ਚਾਲੂ ਕਰਨ ਦੌਰਾਨ ਬਿਜਲੀ ਵਿਭਾਗ ਦੇ ਐਸ.ਐਸ.ਏ ਸੁਖਰਾਜ ਸਿੰਘ ਨਾਲ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਪਲਾਈ ਚਾਲੂ ਕਰਦੇ ਸਮੇਂ ਅਚਾਨਕ ਸੁਖਰਾਜ ਸਿੰਘ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਸ ਨੂੰ ਜ਼ੋਰਦਾਰ ਬਿਜਲੀ ਦਾ ਝਟਕਾ ਲੱਗਾ। ਕਰੰਟ ਲੱਗਣ ਦੀ ਘਟਨਾ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਅਤੇ ਸਾਥੀ ਮੁਲਾਜ਼ਮਾਂ ਵਿਚ ਹਫੜਾ-ਦਫੜੀ ਮਚ ਗਈ। ਸਾਥੀ ਮੁਲਾਜ਼ਮਾਂ ਨੇ ਤੁਰੰਤ ਉਸ ਨੂੰ ਸੰਭਾਲਿਆ ਅਤੇ ਤੁਰੰਤ ਉਸ ਨੂੰ ਸਿਵਿਲ ਹਸਪਤਾਲ ਅਜਨਾਲਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਸਦਾ ਇਲਾਜ ਜਾਰੀ ਹੈ ।
ਤਾਜ਼ਾ ਖ਼ਬਰਾਂ
Free
ਬਿਜਲੀ ਸਪਲਾਈ ਚਾਲੂ ਕਰਦੇ ਮੁਲਾਜ਼ਮ ਨੂੰ ਲੱਗਿਆ ਕਰੰਟ, ਵਾਲ-ਵਾਲ ਬਚੀ ਜਾਨ
ਅਜਨਾਲਾ (ਅੰਮ੍ਰਿਤਸਰ), 2 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ 66 ਕੇ.ਵੀ ਸਬ-ਸਟੇਸ਼ਨ ਵਿਖੇ ਬਿਜਲੀ ਸਪਲਾਈ ਚਾਲੂ ਕਰਨ ਦੌਰਾਨ ਬਿਜਲੀ ਵਿਭਾਗ ਦੇ ਐਸ.ਐਸ.ਏ ਸੁਖਰਾਜ ਸਿੰਘ ਨਾਲ ਹਾਦਸਾ ਵਾਪਰਨ ਦੀ ਖ਼ਬਰ...
ਅਜੀਤ ਡੈਸਕ
02-09-2026