ਐਸ.ਏ.ਐਸ. ਨਗਰ, 3 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂਆਂ ਵਲੋਂ ਚੰਡੀਗੜ੍ਹ ਮੁਹਾਲੀ ਸਰਹੱਦ 'ਤੇ ਲੱਗੇ ਕਿਸਾਨੀ ਮੋਰਚੇ ਦੇ ਤੀਜੇ ਦਿਨ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਮੀਟਿੰਗ ਕਰਕੇ ਮੋਰਚੇ ਦੀ ਅਗਲੀ ਰਣਨੀਤੀ ਤਿਆਰ ਕੀਤੀ ਗਈ ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੋਰਚੇ ਦੇ ਆਗੂਆਂ ਨਾਲ ਅਜੇ ਤੱਕ ਕੋਈ ਰਾਬਤਾ ਕਾਇਮ ਨਹੀਂ ਕੀਤਾ ਗਿਆ, ਜਿਸ ਤੋਂ ਸਾਫ਼ ਜਾਹਰ ਹੈ ਕਿ ਪੰਜਾਬ ਸਰਕਾਰ ਵਲੋਂ ਮੋਰਚੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਜਦ ਕਿ ਅੱਜ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਬਾਅਦ ਦੁਪਹਿਰ 2.30 ਵਜੇ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਸ.ਏ.ਐਸ. ਨਗਰ ਪ੍ਰਸ਼ਾਸਨ ਵਲੋਂ ਕਿਸਾਨਾਂ ਲਈ ਬਿਜਲੀ ਪਾਣੀ, ਪਖਾਨਿਆਂ ਆਦਿ ਦੇ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ ਅਤੇ ਨਾ ਹੀ ਮੱਛਰ ਮਾਰਨ ਲਈ ਫੌਗਿੰਗ ਕਰਵਾਈ ਗਈ ਹੈ, ਜਿਸ ਕਾਰਨ ਮੁਹਾਲੀ ਅਤੇ ਚੰਡੀਗੜ੍ਹ ਸਰਹੱਦ 'ਤੇ ਡੇਰਾ ਜਮਾਈ ਬੈਠੇ ਕਿਸਾਨਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਐਸ.ਕੇ.ਐਮ. ਨਾਲ ਰਾਬਤਾ ਕਰਕੇ ਮੰਗਾਂ ਦੇ ਹੱਲ ਵੱਲ ਕੋਈ ਕਦਮ ਨਾ ਪੁੱਟਿਆ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨ ਲਈ ਮਜ਼ਬੂਰ ਹੋਣਗੇ।
ਤਾਜ਼ਾ ਖ਼ਬਰਾਂ
Free
ਚੰਡੀਗੜ੍ਹ ਮੁਹਾਲੀ ਸਰਹੱਦ 'ਤੇ ਲੱਗੇ ਕਿਸਾਨੀ ਮੋਰਚੇ ਦੇ ਤੀਜੇ ਦਿਨ ਮੀਟਿੰਗ ਕਰਕੇ ਅਗਲੀ ਰਣਨੀਤੀ ਤਿਆਰ
ਐਸ.ਏ.ਐਸ. ਨਗਰ, 3 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂਆਂ ਵਲੋਂ ਚੰਡੀਗੜ੍ਹ ਮੁਹਾਲੀ ਸਰਹੱਦ 'ਤੇ ਲੱਗੇ ਕਿਸਾਨੀ ਮੋਰਚੇ ਦੇ ਤੀਜੇ ਦਿਨ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਮੀਟਿੰਗ ਕਰਕੇ ਮੋਰਚੇ ਦੀ ਅਗਲੀ ਰਣਨੀਤੀ ਤਿਆਰ...
ਅਜੀਤ ਡੈਸਕ
03-09-2026