ਜੈਂਤੋ (ਫ਼ਰੀਦਕੋਟ), 3 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)- ਸਥਾਨਕ ਅੰਬੇਦਕਰ ਨਗਰ ਵਾਸੀ 17 ਸਾਲਾਂ ਗੁਰਦਿੱਤਾ ਪੁੱਤਰ ਸੁਖਜਿੰਦਰ ਸਿੰਘ ਵਲੋਂ ਘਰ ਵਿਚ ਹੀ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁੱਖਦਾਈ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਿੱਤਾ ਸਿੰਘ ਨੇ ਵੀਡੀਓ ਕਾਲ ਕਰਨ ਤੋਂ ਬਾਅਦ ਇਹ ਕਦਮ ਚੁੱਕਿਆ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਵਿਚ ਸੋਗ ਦੀ ਲਹਿਰ ਦੌੜ ਗਈ। ਘਟਨਾ ਸਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਤੱਥ ਇਕੱਠੇ ਕੀਤੇ ਜਾ ਰਹੇ ਹਨ। ਇਸ ਸਬੰਧੀ ਐੱਸ.ਐੱਚ.ਓ. ਨਵਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਉਨ੍ਹਾਂ ਦੇ ਬਿਆਨਾਂ ਮੁਤਾਬਕ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।