ਐੱਸ. ਏ. ਐੱਸ. ਨਗਰ, 5 ਸਤੰਬਰ (ਕਪਿਲ ਵਧਵਾ)- ਅਮਰੀਕੀ ਨਾਗਰਿਕ ਗੁਰੀ ਚਹਿਲ ਵਲੋਂ ਕਥਿਤ ਤੌਰ ’ਤੇ ਇਕ ਲੜਕੀ ਨਾਲ ਜਬਰ ਜਨਾਹ ਕੀਤੇ ਜਾਣ ਦੇ ਮਾਮਲੇ ਵਿਚ ਥਾਣਾ ਸੋਹਾਣਾ ਪੁਲਿਸ ਵਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਵਿਚ ਦਾਖ਼ਲ ਕੀਤੀ ਗਈ ਕੈਂਸਲੇਸ਼ਨ ਰਿਪੋਰਟ ਨੂੰ ਲੈ ਕੇ ਮਾਮਲਾ ਹੁਣ ਮੁਹਾਲੀ ਅਦਾਲਤ ਵਿਚ ਪਹੁੰਚ ਗਿਆ ਹੈ। ਇਸ ਮਾਮਲੇ ਵਿਚ ਪੀੜਤ ਲੜਕੀ ਵਲੋਂ ਅਦਾਲਤ ਵਿਚ ਪੇਸ਼ ਹੋ ਕੇ ਪੁਲਿਸ ਦੀ ਕੈਂਸਲੇਸ਼ਨ ਰਿਪੋਰਟ ਸੰਬੰਧੀ ਆਪਣਾ ਪੱਖ ਰੱਖਿਆ ਜਾਵੇਗਾ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਮਾਮਲੇ ਦੀ ਜਾਂਚ ਉਪਰੰਤ ਅਦਾਲਤ ਵਿਚ ਕੈਂਸਲੇਸ਼ਨ ਰਿਪੋਰਟ ਦਾਖ਼ਲ ਕੀਤੀ ਗਈ ਹੈ। ਇਸ ਦੇ ਵਿਰੋਧ ਵਿਚ ਪੀੜਤ ਲੜਕੀ ਅਦਾਲਤ ਸਾਹਮਣੇ ਆਪਣਾ ਬਿਆਨ ਦਰਜ ਕਰਵਾਏਗੀ ਅਤੇ ਮਾਮਲੇ ਵਿਚ ਉਸ ਨਾਲ ਕਥਿਤ ਤੌਰ ’ਤੇ ਵਾਪਰੀਆਂ ਘਟਨਾਵਾਂ ਅਤੇ ਹੋਰ ਤੱਥਾਂ ਬਾਰੇ ਆਪਣਾ ਪੱਖ ਰੱਖੇਗੀ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ਵਿਚ ਪੀੜਤਾ ਵਲੋਂ ਦਰਜ ਕਰਵਾਇਆ ਜਾਣ ਵਾਲਾ ਬਿਆਨ ਇਸ ਮਾਮਲੇ ਵਿਚ ਅਹਿਮ ਮੰਨਿਆ ਜਾ ਰਿਹਾ ਹੈ। ਹੁਣ ਅਦਾਲਤ ਵਲੋਂ ਪੀੜਤਾ ਦੇ ਪੱਖ ਅਤੇ ਪੁਲਿਸ ਵਲੋਂ ਪੇਸ਼ ਕੀਤੀ ਗਈ ਕੈਂਸਲੇਸ਼ਨ ਰਿਪੋਰਟ ਨੂੰ ਵਿਚਾਰਨ ਉਪਰੰਤ ਅਗਲੀ ਕਾਰਵਾਈ ਸੰਬੰਧੀ ਫੈਸਲਾ ਕੀਤਾ ਜਾਵੇਗਾ। ਪੁਲਿਸ ਵਲੋਂ ਦਾਖ਼ਲ ਕੈਂਸਲੇਸ਼ਨ ਰਿਪੋਰਟ ’ਤੇ ਅਦਾਲਤ ਦਾ ਫੈਸਲਾ ਆਉਣਾ ਅਜੇ ਬਾਕੀ ਹੈ।
ਤਾਜ਼ਾ ਖ਼ਬਰਾਂ
Free
ਗੁਰੀ ਚਹਿਲ ਮਾਮਲੇ ’ਚ ਪੀੜਤ ਲੜਕੀ ਮੁਹਾਲੀ ਅਦਾਲਤ ’ਚ ਦਰਜ ਕਰਵਾਏਗੀ ਬਿਆਨ
ਐੱਸ. ਏ. ਐੱਸ. ਨਗਰ, 5 ਸਤੰਬਰ (ਕਪਿਲ ਵਧਵਾ)- ਅਮਰੀਕੀ ਨਾਗਰਿਕ ਗੁਰੀ ਚਹਿਲ ਵਲੋਂ ਕਥਿਤ ਤੌਰ ’ਤੇ ਇਕ ਲੜਕੀ ਨਾਲ ਜਬਰ ਜਨਾਹ ਕੀਤੇ ਜਾਣ ਦੇ ਮਾਮਲੇ ਵਿਚ ਥਾਣਾ ਸੋਹਾਣਾ ਪੁਲਿਸ ਵਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਵਿਚ ਦਾਖ਼ਲ ਕੀਤੀ ਗਈ ਕੈਂਸਲੇਸ਼ਨ ਰਿਪੋਰਟ ਨੂੰ ਲੈ ਕੇ ਮਾਮਲਾ ਹੁਣ ਮੁਹਾਲੀ ਅਦਾਲਤ ਵਿਚ ਪਹੁੰਚ ਗਿਆ ਹੈ। ਇਸ ਮਾਮਲੇ ਵਿਚ ਪੀੜਤ ਲੜਕੀ ਵਲੋਂ ਅਦਾਲਤ ਵਿਚ ਪੇਸ਼ ਹੋ ਕੇ ਪੁਲਿਸ ਦੀ ਕੈਂਸਲੇਸ਼ਨ ਰਿਪੋਰਟ ਸੰਬੰਧੀ ਆਪਣਾ ਪੱਖ ਰੱਖਿਆ ਜਾਵੇਗਾ।
ਅਜੀਤ ਡੈਸਕ
05-09-2026