05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਘਰੇਲੂ ਕਲੇਸ਼ ਕਾਰਨ ਨੌਜਵਾਨ ਵਲੋਂ ਖੁਦਕਸ਼ੀ 

ਸੁਨਾਮ ਊਧਮ ਸਿੰਘ ਵਾਲਾ, 5 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਘਰੇਲੂ ਕਲੇਸ਼ ਦੇ ਚੱਲਦਿਆਂ ਨੇੜਲੇ ਪਿੰਡ ਖਡਿਆਲ...

ਅਜੀਤ ਡੈਸਕ 05-09-2026

ਸੁਨਾਮ ਊਧਮ ਸਿੰਘ ਵਾਲਾ, 5 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਘਰੇਲੂ ਕਲੇਸ਼ ਦੇ ਚੱਲਦਿਆਂ ਨੇੜਲੇ ਪਿੰਡ ਖਡਿਆਲ ਦੇ ਇਕ ਨੌਜਵਾਨ ਵਲੋਂ ਕੋਈ ਜ਼ਹਿਰੀਲੀ ਵਸਤੂ ਨਿਗਲਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਦੁਖਦਾਈ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੀ ਮਾਤਾ ਬਲਜੀਤ ਕੌਰ, ਭੈਣ ਬਲਜਿੰਦਰ ਕੌਰ ਅਤੇ ਸੁਖਵਿੰਦਰ ਕੌਰ ਨੇ ਦੱਸਿਆ ਕਿ ਗੁਰਮੇਲ ਸਿੰਘ ਦਾ ਕਰੀਬ ਸਤਾਰਾਂ ਸਾਲ ਪਹਿਲਾਂ ਕੁਲਦੀਪ ਕੌਰ ਨਾਲ ਵਿਆਹ ਹੋਇਆ ਸੀ, ਜਿਸ ਦੇ ਇਕ 15-16 ਵਰ੍ਹਿਆਂ ਦਾ ਇਕ ਲੜਕਾ ਵੀ ਹੈ।ਉਨ੍ਹਾਂ ਕਿਹਾ ਕਿ ਦੋ ਕੁ ਮਹੀਨਿਆਂ ਤੋਂ ਸਾਡੀ ਨੂੰਹ ਕੁਲਦੀਪ ਕੌਰ ਆਪਣੇ ਇਕ ਨੇੜਲੇ ਰਿਸ਼ਤੇਦਾਰ ਸਮੇਤ ਦੋ ਵਿਅਕਤੀਆਂ ਨਾਲ ਮਿਲਕੇ ਗੁਰਮੇਲ ਸਿੰਘ 'ਤੇ ਆਪਣੇ ਪਿਤਾ ਤੋਂ ਜ਼ਮੀਨ ਆਪਣੇ ਨਾਂਅ ਲਗਵਾਉਣ ਦਾ ਦਬਾਅ ਪਾ ਰਹੀ ਸੀ, ਪਰ ਗੁਰਮੇਲ ਸਿੰਘ ਉਸ ਦੀ ਇਹ ਗੱਲ ਮੰਨਣ ਤੋਂ ਇਨਕਾਰ ਕਰ ਰਿਹਾ ਸੀ।ਉਨ੍ਹਾਂ ਕਿਹਾ ਕਿ ਇਸੇ ਗੱਲ ਨੂੰ ਲੈਕੇ ਦੋਵਾਂ ਵਿਚਕਾਰ ਕਲੇਸ਼ ਚੱਲ ਰਿਹਾ ਸੀ ਪਰ ਬੀਤੀ 3 ਸਤੰਬਰ ਨੂੰ ਉਕਤ ਵਿਅਕਤੀਆਂ ਵਲੋਂ ਗੁਰਮੇਲ ਸਿੰਘ ਨੂੰ ਡਰਾਇਆ ਧਮਕਾਇਆ ਵੀ ਗਿਆ।ਇਸ ਨੂੰ ਲੈਕੇ ਗੁਰਮੇਲ ਸਿੰਘ ਨੇ 3 ਸਤੰਬਰ ਨੂੰ ਆਪਣੇ ਘਰ ਵਿਚ ਹੀ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਪਤਾ ਲੱਗਣ ਤੇ ਪਰਿਵਾਰ ਵਲੋਂ ਉਸ ਨੂੰ ਇਲਾਜ ਲਈ ਸਥਾਨਕ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਪਰ ਅੱਜ ਸਵੇਰੇ ਇਲਾਜ ਦੌਰਾਨ ਗੁਰਮੇਲ ਸਿੰਘ (35) ਪੁੱਤਰ ਦਲਵਾਰਾ ਸਿੰਘ ਪਿੰਡ ਖਡਿਆਲ ਦੀ ਮੌਤ ਹੋ ਗਈ। ਪੁਲਿਸ ਥਾਣਾ ਛਾਜਲੀ ਦੇ ਐਸ.ਐਚ.ਓ. ਇੰਸਪੈਕਟਰ ਕਮਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਕੁਲਦੀਪ ਕੌਰ,ਸੁਖਵਿੰਦਰ ਸਿੰਘ ਦੋਵੇਂ ਵਾਸੀ ਪਿੰਡ ਖਡਿਆਲ ਅਤੇ ਗੁਰਸੇਵਕ ਸਿੰਘ ਵਾਸੀ ਕੁਲਰੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।ਖ਼ਬਰ ਲਿਖੇ ਜਾਣ ਤੱਕ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਤੁਰੰਤ ਮੰਗ ਨੂੰ ਲੈਕੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਸਥਾਨਕ ਸਿਵਲ ਹਸਪਤਾਲ ਵਿਚ ਇਕੱਠੇ ਹੋਕੇ ਮ੍ਰਿਤਕ ਦਾ ਪੋਸਟਮਾਰਟਮ ਨਾਂ ਕਰਵਾਉਣ ਲਈ ਅੜੇ ਹੋਏ ਸਨ ਅਤੇ ਪੁਲਿਸ ਅਧਿਕਾਰੀ ਪਰਿਵਾਰਕ ਮੈਂਬਰਾਂ ਨੂੰ ਪੋਸਟਮਾਰਟਮ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੇ ਸਨ। 

ਪਿਛਲੀ ਖ਼ਬਰ ਘੁਬਾਇਆ ਪੁਲਿਸ ਨੇ 3 ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸ ਕੀਤੇ ਬਰਾਮਦ ਅਗਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ਵਿਚ 3 ਪੁਲਿਸ ਮੁਲਾਜ਼ਮ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ