06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰਪ੍ਰੀਤ ਸਿੰਘ ਸੇਖੋਂ ਆਪਣੇ ਸੈਂਕੜੇ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਜ਼ੀਰਾ (ਫ਼ਿਰੋਜ਼ਪੁਰ), 6 ਸਤੰਬਰ - ਗੁਰਪ੍ਰੀਤ ਸਿੰਘ ਸੇਖੋਂ ਆਪਣੇ ਸੈਂਕੜੇ ਸਾਥੀਆਂ ਸਮੇਤ ਰਸਮੀ ਤੌਰ 'ਤੇ...

ਅਜੀਤ ਡੈਸਕ 06-09-2026

ਜ਼ੀਰਾ (ਫ਼ਿਰੋਜ਼ਪੁਰ), 6 ਸਤੰਬਰ - ਗੁਰਪ੍ਰੀਤ ਸਿੰਘ ਸੇਖੋਂ ਆਪਣੇ ਸੈਂਕੜੇ ਸਾਥੀਆਂ ਸਮੇਤ ਰਸਮੀ ਤੌਰ 'ਤੇ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਐਤਵਾਰ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਹਲਕੇ ਵਿਚ ਆਯੋਜਿਤ ਇਕ ਵੱਡੇ ਜਨਤਕ ਇਕੱਠ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਿਲ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੇਖੋਂ ਦਾ ਸਿਰੋਪਾ ਭੇਟ ਕਰਕੇ ਰਸਮੀ ਤੌਰ 'ਤੇ 'ਆਪ' ਵਿਚ ਸਵਾਗਤ ਕੀਤਾ। ਤੇ ਪਾਰਟੀ ਵਿਚ ਬਣਦਾ ਮਾਣ ਸਤਕਾਰ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਜ਼ੀਰਾ ਵਿਖੇ ਹੋਏ ਵਿਸ਼ਾਲ ਸਮਾਗਮ ਦੌਰਾਨ ਗੁਰਪ੍ਰੀਤ ਸੇਖੋਂ ਜੀ ਆਪਣੇ ਹਜ਼ਾਰਾਂ ਸਾਥੀਆਂ ਸਮੇਤ 'ਆਮ ਆਦਮੀ ਪਾਰਟੀ' ਪਰਿਵਾਰ ਵਿਚ ਸ਼ਾਮਲ ਹੋਏ, ਪਾਰਟੀ ਵਿਚ ਆਉਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦੇ ਹਾਂ। 

ਉਨ੍ਹਾਂ ਕਿਹਾ ਕਿ ਹਜ਼ਾਰ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਦੱਸ ਰਿਹਾ ਹੈ ਕਿ ਲੋਕ ਰਵਾਇਤੀ ਪਾਰਟੀਆਂ ਦੀ ਲੁੱਟ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਹੁਣ ਸਿਰਫ਼ ਕੰਮ ਦੀ ਰਾਜਨੀਤੀ ਨੂੰ ਪਸੰਦ ਕਰਦੇ ਹਨ... 

ਸਾਡੀ ਸਰਕਾਰ ਨੇ 1100 ਮੁਹੱਲਾ ਕਲੀਨਿਕ, ਕਿਸਾਨਾਂ ਨੂੰ ਦਿਨੇ ਨਿਰਵਿਘਨ ਬਿਜਲੀ ਅਤੇ 90% ਘਰਾਂ ਦੇ ਜ਼ੀਰੋ ਬਿਜਲੀ ਬਿੱਲ ਕਰਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ... ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਲਈ ਸਾਡੇ ਯਤਨ ਇਸੇ ਤਰ੍ਹਾਂ ਜਾਰੀ ਰਹਿਣਗੇ। 
 

ਪਿਛਲੀ ਖ਼ਬਰ ਫਾਜ਼ਿਲਕਾ 'ਚ ਸਖੀ ਸਨਮਾਨ ਸਮਾਰੋਹ, ਕਰੀਬ 1600 ਸਖੀਆਂ ਦੇ ਖਾਤੇ ਵਿਚ ਆਈ ਸਨਮਾਨ ਰਾਸ਼ੀ - ਵਿਧਾਇਕ ਸਵਨਾ ਅਗਲੀ ਖ਼ਬਰ ਜ਼ੀਰਾ ਵਿਖੇ ਕਾਂਗਰਸੀਆਂ ਵਲੋਂ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ