06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਰਪਾਲ ਚੀਮਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਵਿਸ਼ਾਲ ਕੀਰਤਨ ਦਰਬਾਰ ਵਿਚ ਕੀਤੀ ਸ਼ਿਰਕਤ

ਜਲੰਧਰ, 6 ਸਤੰਬਰ- ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਜੀ...

ਅਜੀਤ ਡੈਸਕ 06-09-2026

ਜਲੰਧਰ, 6 ਸਤੰਬਰ- ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਆਦਮਪੁਰ, ਜਲੰਧਰ ਵਿਖੇ ਕਰਵਾਏ ਵਿਸ਼ਾਲ ਕੀਰਤਨ ਦਰਬਾਰ ਵਿਚ ਸ਼ਿਰਕਤ ਕਰਕੇ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ।

ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਬਾਣੀ ਅਤੇ ਸਮਾਨਤਾ ਤੇ ਮਾਨਵਤਾ ਦਾ ਸੰਦੇਸ਼ ਦੇਣ ਵਾਲੀਆਂ ਸਿੱਖਿਆਵਾਂ ਨੂੰ ਯਾਦ ਕੀਤਾ। ਡੇਰਾ ਸੱਚਖੰਡ ਬੱਲਾਂ ਦੇ ਮੁਖੀ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਕੋਲੋਂ ਅਸ਼ੀਰਵਾਦ ਵੀ ਪ੍ਰਾਪਤ ਕੀਤਾ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਸਾਨੂੰ ਸਦਾ ਸੱਚ, ਸੇਵਾ, ਬਰਾਬਰੀ ਅਤੇ ਭਾਈਚਾਰੇ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਰਹਿਣ।

ਪਿਛਲੀ ਖ਼ਬਰ ਸ਼ਿਮਲਾ ਦੇ ਮਾਲ ਰੋਡ ’ਤੇ ਫਟਿਆ ਤਿਰੰਗਾ, ਪ੍ਰਸ਼ਾਸਨ ਬੇਖ਼ਬਰ ਅਗਲੀ ਖ਼ਬਰ ਫਾਜ਼ਿਲਕਾ 'ਚ ਸਖੀ ਸਨਮਾਨ ਸਮਾਰੋਹ, ਕਰੀਬ 1600 ਸਖੀਆਂ ਦੇ ਖਾਤੇ ਵਿਚ ਆਈ ਸਨਮਾਨ ਰਾਸ਼ੀ - ਵਿਧਾਇਕ ਸਵਨਾ