06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਦੱਖਣੀ ਦਿੱਲੀ 'ਚ ਚਾਰ ਮੰਜ਼ਿਲਾ ਇਮਾਰਤ ਢਹਿ ਗਈ, ਮਲਬੇ ਹੇਠ ਫਸੇ 50 ਤੋਂ 60 ਵਿਦਿਆਰਥੀ

ਦਿੱਲੀ, 6 ਸਤੰਬਰ- ਦੱਖਣੀ ਦਿੱਲੀ ਦੇ ਸੱਤਿਆ ਨਿਕੇਤਨ ਖੇਤਰ ਵਿਚ ਐਤਵਾਰ ਨੂੰ...

ਅਜੀਤ ਡੈਸਕ 06-09-2026

ਦਿੱਲੀ, 6 ਸਤੰਬਰ- ਦੱਖਣੀ ਦਿੱਲੀ ਦੇ ਸੱਤਿਆ ਨਿਕੇਤਨ ਖੇਤਰ ਵਿਚ ਐਤਵਾਰ ਨੂੰ ਇਕ ਚਾਰ ਮੰਜ਼ਿਲਾ ਇਮਾਰਤ ਢਹਿ ਗਈ। ਮਲਬੇ ਹੇਠ 50 ਤੋਂ 60 ਵਿਦਿਆਰਥੀਆਂ ਦੇ ਫਸੇ ਹੋਣ ਦਾ ਖਦਸ਼ਾ ਹੈ ਅਤੇ ਬਚਾਅ ਕਾਰਜ ਜਾਰੀ ਹਨ।

ਵੱਖ-ਵੱਖ ਵਿਭਾਗਾਂ ਦੀਆਂ ਕਈ ਬਚਾਅ ਟੀਮਾਂ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ। ਪੁਲਿਸ ਟੀਮਾਂ ਵੀ ਪਹੁੰਚੀਆਂ ਅਤੇ ਇਲਾਕੇ ਨੂੰ ਘੇਰ ਲਿਆ, ਜਦੋਂ ਕਿ ਐਮਰਜੈਂਸੀ ਕਰਮਚਾਰੀਆਂ ਨੇ ਖੋਜ ਅਤੇ ਬਚਾਅ ਕਾਰਜ ਸ਼ੁਰੂ ਕੀਤਾ।

ਸਥਾਨਕ ਲੋਕਾਂ ਅਤੇ ਚਸ਼ਮਦੀਦਾਂ ਨੇ ਕਿਹਾ ਕਿ ਉਹ ਤੁਰੰਤ ਬਚਾਅ ਕਾਰਜ ਵਿਚ ਸ਼ਾਮਲ ਹੋ ਗਏ ਹਨ। ਬਚਾਅ ਕਾਰਜ ਜਾਰੀ ਹੈ। 

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹੱਕਾਂ 'ਤੇ ਲਗਾਤਾਰ ਮਾਰੇ ਜਾ ਰਹੇ ਡਾਕੇ ਅਤੇ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਖਿਲਾਫ਼ ਸਰਬ... ਅਗਲੀ ਖ਼ਬਰ ਪੁੱਤਾਂ ਵਾਂਗ ਪਾਲੇ ਦੋਹਤੇ ਨੇ ਨਾਨੀ ਦਾ ਕੀਤਾ ਕਾਤਲ