ਤਪਾ ਮੰਡੀ (ਬਰਨਾਲਾ), 8 ਸਤੰਬਰ (ਵਿਜੇ ਸ਼ਰਮਾ)- ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ 'ਤੇ 12 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਜਿਸ ਦੇ ਸਬੰਧ ਵਿਚ ਤਿਆਰੀਆਂ ਨੂੰ ਲੈ ਕੇ ਸੂਬਾ ਪੱਧਰ 'ਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫ਼ਰਦ ਕੇਂਦਰ ਤਪਾ ਦੇ ਆਗੂ ਗਗਨਦੀਪ ਸ਼ਰਮਾ ਨੇ ਦੱਸਿਆ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਦੇ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਥਿਤ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਜਿਸ ਵਿਚ ਕਰਮਚਾਰੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।