ਚੰਡੀਗੜ੍ਹ, 9 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਕੈਬਿਨਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜੋ ਦਿੜਬਾ ਵਿਧਾਨ ਸਭਾ ਦੇ ਹਲਕੇ ਵਿਚ ਗੁਲਜ਼ਾਰ ਸਿੰਘ ਦੀ ਮੌਤ ਹੋਈ ਹੈ, ਉਸ ਸੰਬੰਧੀ ਪਰਿਵਾਰ ਨੂੰ ਕੋਈ ਸਰਕਾਰ ’ਤੇ ਸ਼ਿਕਵਾ ਨਹੀਂ ਪ੍ਰੰਤੂ ਇਹ ਵਿਰੋਧੀ ਪਾਰਟੀਆਂ ਕੋਲ ਹੋਰ ਕੋਈ ਮੁੱਦਾ ਨਾ ਹੋਣ ਕਾਰਨ ਬਿਨਾਂ ਕਿਸੇ ਕਾਰਨ ਇਸ ਨੂੰ ਤੂਲ ਦੇ ਰਹੀਆਂ ਹਨ। ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ਵਲੋਂ ਕੀਤੀ ਗਈ ਟਿੱਪਣੀ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਦੀਆਂ ਸਰਕਾਰਾਂ ਸਮੇਂ ਪੰਜਾਬ ਵਿਚ ਚਿੱਟਾ ਵਧਿਆ ਤੇ ਅੱਜ ਇਹ ਇਸ ਦੇ ਉੱਤੇ ਜੋ ਕੋਝੀ ਸਿਆਸਤ ਕਰ ਰਹੇ ਹਨ, ਉਹ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁੱਧ ਨੂੰ ਲੈ ਕੇ ਭਗਵੰਤ ਮਾਨ ਵਲੋਂ ਵੱਡੇ ਯਤਨ ਕੀਤੇ ਜਾ ਰਹੇ ਹਨ ਪ੍ਰੰਤੂ ਇਨ੍ਹਾਂ ਪਾਰਟੀਆਂ ਕੋਲ ਕੋਈ ਮੁੱਦਾ ਨਾ ਰਹਿਣ ਕਾਰਨ ਇਹ ਬਿਨ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਹਨਾਂ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ’ਤੇ ਕਾਰਵਾਈ ਹੋਈ ਹੈ ਅਤੇ ਇਸ ’ਤੇ ਇਕ ਸਿੱਟ ਵੀ ਬਣਾਈ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਤਾਰੀਫ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਦੋਂ ਤੋਂ ਉਹ ਵਿੱਤ ਮੰਤਰੀ ਦੇ ਤੌਰ ’ਤੇ ਕੰਮ ਕਰ ਰਹੇ ਹਨ, ਪੰਜਾਬ ਵਿਚ ਕੋਈ ਵਾਧੂ ਟੈਕਸ ਨਹੀਂ ਲੱਗਿਆ ਅਤੇ ਪੰਜਾਬ ਦੀ ਆਮਦਨ ਵਿਚ ਨਿਰੰਤਰ ਵਾਧਾ ਹੋਇਆ ਹੈ।
ਤਾਜ਼ਾ ਖ਼ਬਰਾਂ
Free
ਵਿਰੋਧੀ ਗੁਲਜ਼ਾਰ ਸਿੰਘ ਦੀ ਮੌਤ ’ਤੇ ਕਰ ਰਹੇ ਰਾਜਨੀਤੀ, ਪਰਿਵਾਰ ਨੂੰ ਸਰਕਾਰ ਨਾਲ ਨਹੀਂ ਕੋਈ ਸ਼ਿਕਵਾ- ਮੰਤਰੀ ਬਰਿੰਦਰ ਗੋਇਲ
ਚੰਡੀਗੜ੍ਹ, 9 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਕੈਬਿਨਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜੋ ਦਿੜਬਾ ਵਿਧਾਨ ਸਭਾ ਦੇ ਹਲਕੇ ਵਿਚ ਗੁਲਜ਼ਾਰ ਸਿੰਘ ਦੀ ਮੌਤ ਹੋਈ ਹੈ, ਉਸ ਸੰਬੰਧੀ ਪਰਿਵਾਰ ਨੂੰ ਕੋਈ ਸਰਕਾਰ ’ਤੇ ਸ਼ਿਕਵਾ ਨਹੀਂ
ਅਜੀਤ ਡੈਸਕ
09-09-2026