10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਰਾਜਾਸਾਂਸੀ ਹਵਾਈ ਅੱਡੇ ਨੇੜੇ ਡਰੋਨ ਗਤੀਵਿਧੀ ਮਗਰੋਂ ਪੁਲਿਸ ਸਖ਼ਤ

ਅਜਨਾਲਾ, ਰਾਜਾਸਾਂਸੀ, ਰਾਮ ਤੀਰਥ 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੋ ਦਿਨ ਪਹਿਲਾਂ ਸਾਹਮਣੇ ਆਈ ਡਰੋਨ ਗਤੀਵਿਧੀ...

ਅਜੀਤ ਡੈਸਕ 10-09-2026

ਅਜਨਾਲਾ, ਰਾਜਾਸਾਂਸੀ, ਰਾਮ ਤੀਰਥ 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੋ ਦਿਨ ਪਹਿਲਾਂ ਸਾਹਮਣੇ ਆਈ ਡਰੋਨ ਗਤੀਵਿਧੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚੌਕਸੀ ਹੋਰ ਵਧਾ ਦਿੱਤੀ ਗਈ ਹੈ। ਡੀ.ਐਸ.ਪੀ ਰਾਜਾਸਾਂਸੀ ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਹਵਾਈ ਅੱਡੇ ਦੇ ਨੇੜਲੇ ਪਿੰਡਾਂ ਵਿਚ ਲੋਕਾਂ ਨੂੰ ਡਰੋਨ ਨਾ ਉਡਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਪੁਲਿਸ ਵੱਲੋਂ ਹਵਾਈ ਅੱਡੇ ਨੇੜਲੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਂ ਵਿਖੇ ਅਨਾਊਂਸਮੈਂਟਾਂ ਕਰਵਾ ਕੇ ਲੋਕਾਂ ਨੂੰ ਡਰੋਨ ਉਡਾਉਣ ’ਤੇ ਲੱਗੀ ਪਾਬੰਦੀ ਅਤੇ ਇਸ ਸਬੰਧੀ ਜਾਰੀ ਹਦਾਇਤਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਹਵਾਈ ਅੱਡੇ ਦੇ ਸੁਰੱਖਿਆ ਖੇਤਰ ਵਿੱਚ ਬਿਨਾਂ ਮਨਜ਼ੂਰੀ ਕਿਸੇ ਵੀ ਤਰ੍ਹਾਂ ਦੀ ਡਰੋਨ ਗਤੀਵਿਧੀ ਨਾ ਕੀਤੀ ਜਾਵੇ I ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਲਵੀ ਮਿਸ਼ਰਾ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਦੇ ਨੇੜਲੇ ਖੇਤਰ ਵਿਚ ਡਰੋਨ ਉਡਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਸੀ। ਪ੍ਰਸ਼ਾਸਨ ਦੇ ਇਸ ਹੁਕਮ ਤੋਂ ਬਾਅਦ ਪੁਲਿਸ ਵੱਲੋਂ ਪਿੰਡ ਪੱਧਰ ’ਤੇ ਲੋਕਾਂ ਨੂੰ ਇਸ ਪਾਬੰਦੀ ਬਾਰੇ ਜਾਣੂ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਡੀ.ਐੱਸ.ਪੀ ਰਾਜਾਸਾਂਸੀ ਜਗਬੀਰ ਸਿੰਘ ਔਲਖ ਨੇ ਕਿਹਾ ਕਿ ਹਵਾਈ ਅੱਡੇ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪੁਲਿਸ ਵੱਲੋਂ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਂ ਤੋਂ ਅਨਾਊਂਸਮੈਂਟਾਂ ਕਰਵਾ ਕੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਲਗਾਈ ਗਈ ਪਾਬੰਦੀ ਅਤੇ ਇਸ ਦੀ ਪਾਲਣਾ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਡਰੋਨ ਗਤੀਵਿਧੀ ਕਰਨ ਤੋਂ ਪਹਿਲਾਂ ਪਾਬੰਦੀ ਵਾਲੇ ਖੇਤਰ ਅਤੇ ਲਾਗੂ ਨਿਯਮਾਂ ਬਾਰੇ ਪੂਰੀ ਜਾਣਕਾਰੀ ਹਾਸਲ ਕੀਤੀ ਜਾਵੇ। ਹਵਾਈ ਅੱਡੇ ਦੇ ਸੁਰੱਖਿਆ ਖੇਤਰ ਵਿੱਚ ਬਿਨਾਂ ਮਨਜ਼ੂਰੀ ਡਰੋਨ ਉਡਾਉਣਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਦੀ ਸੁਰੱਖਿਆ ਅਤੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ I ਡੀ.ਐੱਸ.ਪੀ ਔਲਖ ਨੇ ਕਿਹਾ ਕਿ ਪੁਲਿਸ ਵੱਲੋਂ ਇਹ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਹਵਾਈ ਅੱਡੇ ਦੇ ਆਲੇ-ਦੁਆਲੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਕਿਸੇ ਵੀ ਸ਼ੱਕੀ ਡਰੋਨ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਦੀ ਵੀ ਅਪੀਲ ਕੀਤੀ।

ਪਿਛਲੀ ਖ਼ਬਰ ਡੀ.ਏ. ਦੇ ਮਾਮਲੇ ’ਤੇ ਹਾਈਕੋਰਟ ਦੇ ਫ਼ੈਸਲੇ ’ਤੇ ਸਰਕਾਰ ਨੂੰ ਇਤਰਾਜ਼ ਹੈ ਤਾਂ ਉਹ ਕਾਨੂੰਨ ਅਨੁਸਾਰ ਢੁਕਵੇਂ ਮੰਚ ’ਤੇ ਇਸ... ਅਗਲੀ ਖ਼ਬਰ ਸਿੰਗਾਪੁਰ ਘੁਟਾਲਾ ਮਾਮਲੇ ਵਿਚ 2013 ਤੋਂ ਭਗੌੜੇ ਦੋਸ਼ੀ ਹਰਨੇਕ ਸਿੰਘ ਨੂੰ ਭਾਰਤ ਵਾਪਸ ਲੈ ਕੇ ਆਈ ਸੀਬੀਆਈ