10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਲੁਧਿਆਣਾ ਦੀ ਘਟਨਾ ਦੇ ਵਿਰੋਧ 'ਚ ਹੁਸ਼ਿਆਰਪੁਰ ਰਿਹਾ ਮੁਕੰਮਲ ਬੰਦ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-ਲੁਧਿਆਣਾ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਦਲਿਤ ਸੰਗਠਨਾਂ ਵਲੋਂ ਦਿੱਤੇ...

ਅਜੀਤ ਡੈਸਕ 10-09-2026

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-ਲੁਧਿਆਣਾ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਦਲਿਤ ਸੰਗਠਨਾਂ ਵਲੋਂ ਦਿੱਤੇ ਅੱਜ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ ਮੁਕੰਮਲ ਬੰਦ ਰਿਹਾ, ਜਦਕਿ ਸੜਕੀ ਆਵਾਜਾਈ ਆਮ ਵਾਂਗ ਚੱਲਦੀ ਰਹੀ। ਬੰਦ ਦੌਰਾਨ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚ ਦੁਕਾਨਾਂ ਮੁਕੰਮਲ ਬੰਦ ਰਹੀਆਂ। ਇਸ ਦੌਰਾਨ ਉਕਤ ਘਟਨਾ ਦੇ ਵਿਰੋਧ 'ਚ ਦਲਿਤ ਸੰਗਠਨਾਂ ਦੇ ਆਗੂਆਂ ਤੇ ਮੈਂਬਰਾਂ ਵਲੋਂ ਸ਼ਹਿਰ 'ਚ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਦਲਿਤ ਸੰਗਠਨਾਂ ਨੇ ਕੁੱਝ ਖੁੱਲ੍ਹੀਆਂ ਦੁਕਾਨਾਂ ਤੇ ਅਦਾਰਿਆਂ ਨੂੰ ਬੰਦ ਵੀ ਕਰਵਾਇਆ। ਬੰਦ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ।

ਪਿਛਲੀ ਖ਼ਬਰ 18ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ ਬੁਰੂੰਡੀ ਦੇ ਵਿਦੇਸ਼ ਮੰਤਰੀ, ਡਾ. ਐਡੁਆਰਡ ਬਿਜ਼ੀਮਾਨਾ, ਅਗਲੀ ਖ਼ਬਰ ਭਗਤ ਚੁੰਨੀ ਲਾਲ ਦੇ ਦਿਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ