11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਰਾਜਨੀਤੀ ਕਰਨ ਦੀ ਬਜਾਏ ਗੁਲਜਾਰ ਸਿੰਘ ਦੇ ਪਰਿਵਾਰ ਨਾਲ ਖੜ੍ਹਿਆ ਜਾਵੇ - ਢੀਂਡਸਾ

ਸੰਗਰੂਰ 11 ਸਤੰਬਰ (ਧੀਰਜ ਪ ਸੋਰੀਆ) ਵਿਰੋਧੀ ਪਾਰਟੀਆਂ ਨੂੰ ਗੰਦੀ ਰਾਜਨੀਤੀ ਕਰਨ ਤੋਂ ਗਰੇਜ ਕਰਨ ਦੀ ਸਲਾਹ ਦਿੰਦਿਆਂ ਆਮ ਆਦਮੀ ਪਾਰਟੀ ਦੇ ਸਪੋਕਸਮੈਨ ਰਣਬੀਰ ਸਿੰਘ ਢੀਂਡਸਾ ਨੇ ਕਿਹਾ ਹੈ...

ਅਜੀਤ ਡੈਸਕ 11-09-2026

ਸੰਗਰੂਰ 11 ਸਤੰਬਰ (ਧੀਰਜ ਪ ਸੋਰੀਆ) ਵਿਰੋਧੀ ਪਾਰਟੀਆਂ ਨੂੰ ਗੰਦੀ ਰਾਜਨੀਤੀ ਕਰਨ ਤੋਂ ਗਰੇਜ ਕਰਨ ਦੀ ਸਲਾਹ ਦਿੰਦਿਆਂ ਆਮ ਆਦਮੀ ਪਾਰਟੀ ਦੇ ਸਪੋਕਸਮੈਨ ਰਣਬੀਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪਿੰਡ ਤੂਰਵੰਜਾਰਾ ਵਿੱਚ ਵਾਪਰੀ ਘਟਨਾ ਬਹੁਤ ਮੰਦਭਾਗੀ ਘਟਨਾ ਹੈ, ਜੋ ਹੋਇਆ ਹੈ ਉਹ ਪਰਮਾਤਮਾ ਕਿਸੇ ਨਾਲ ਵੀ ਨਾ ਕਰੇ ! ਢੀਂਡਸਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੁਖੀ ਪਰਿਵਾਰ ਨਾਲ ਖੜ੍ਹੀ ਹੈ ਵਿਰੋਧੀ ਪਾਰਟੀਆਂ ਨੂੰ ਵੀ ਰਾਜਨੀਤੀ ਕਰਨ ਦੀ ਬਜਾਏ ਦੁਖੀ ਪਰਿਵਾਰ ਨਾਲ ਖੜ੍ਹਨਾ ਚਾਹੀਦਾ ਹੈ। ਇਸ ਮੁੱਦੇ ’ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬਦਨਾਮ ਕਰਨਾ ਕੋਝੀ ਸਿਆਸਤ ਹੈ। ਇਕ ਗ਼ਰੀਬ ਪਰਿਵਾਰ ਵਿਚੋਂ ਆਪਣੀ ਮਿਹਨਤ ਸਦਕਾ ਇਸ ਮੁਕਾਮ ਉੱਤੇ ਪਹੁੰਚੇ ਹਰਪਾਲ ਸਿੰਘ ਚੀਮਾ ਦੀ ਕਿਰਦਾਰਕੁਸ਼ੀ ਕਰਨਾ ਗੰਦੀ ਰਾਜਨੀਤੀ ਤੋਂ ਸਿਵਾਏ ਹੋਰ ਕੁਝ ਨਹੀਂ ਹੈ। 

ਪਿਛਲੀ ਖ਼ਬਰ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਪਾਕਿਸਤਾਨੀ ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 'ਜਸ਼ਨ-ਏ-ਇਨਕਲਾਬ' ਸਮਾਗਮ ਦਾ ਪੋਸਟਰ ਜਾਰੀ