ਦਿੜ੍ਹਬਾ ਮੰਡੀ (ਸੰਗਰੂਰ), 11 ਸਤੰਬਰ (ਜਸਵੀਰ ਸਿੰਘ ਔਜਲਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਜਥੇਬੰਦੀ ਵਲੋਂ ਅੱਜ ਹਲਕਾ ਦਿੜ੍ਹਬਾ ਦੇ ਵਿਧਾਇਕ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪਿੰਡ ਸ਼ੇਰੋਂ ਦੇ ਮੋਹਨਦੀਪ ਸਿੰਘ ਵਲੋਂ ਨਸ਼ਿਆਂ ਸਬੰਧੀ ਸਵਾਲ ਪੁੱਛੇ ਜਾਣ ਤੋਂ ਬਾਅਦ ਵਾਪਰੀ ਘਟਨਾ ਅਤੇ ਪਿੰਡ ਤੁਰਵੰਜਾਰਾ ਦੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਵਿਚ ਸਰਕਾਰ ਨੂੰ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ।
ਆਗੂਆਂ ਨੇ ਦੋਸ਼ ਲਾਇਆ ਕਿ ਗੁਲਜ਼ਾਰ ਸਿੰਘ ਨੇ ਨਸ਼ਿਆਂ ਸਬੰਧੀ ਆਪਣੀ ਚਿੰਤਾ ਜ਼ਾਹਰ ਕੀਤੀ ਸੀ, ਜਿਸ ਤੋਂ ਬਾਅਦ ਵਾਪਰੀਆਂ ਘਟਨਾਵਾਂ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।