12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)- ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਅੱਜ ਪੁਰਾਤਨ ਪਰੰਪਰਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਪਾਤਸ਼ਾਹੀ ਪੰਜਵੀਂ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਅਜੀਤ ਡੈਸਕ 12-09-2026

ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)- ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਅੱਜ ਪੁਰਾਤਨ ਪਰੰਪਰਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਪਾਤਸ਼ਾਹੀ ਪੰਜਵੀਂ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵਲੋਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਪੰਜ ਪਿਆਰਿਆਂ ਅਤੇ ਸਿੰਘ ਸਾਹਿਬਾਨ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ, ਬਾਵਾ ਸਿੰਘ ਗੁਮਾਨਪੁਰਾ, ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਸ਼ਹਿਬਾਜ ਸਿੰਘ,  ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਮੈਨੇਜਰ ਜਤਿੰਦਰ ਪਾਲ ਸਿੰਘ, ਮੈਨੇਜਰ ਰਜਿੰਦਰ ਸਿੰਘ ਰੂਬੀ, ਗੁਰਦੁਆਰਾ ਸ਼ਹੀਦਗੰਜ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾਅ ਭਾਈ ਜਸਬੀਰ ਸਿੰਘ ਬੈਂਕ ਵਾਲੇ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ, ਕੰਵਰ ਚੜ੍ਹਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਹਨ। ਇਹ ਨਗਰ ਕੀਰਤਨ ਕਰੀਬ ਦੋ ਘੰਟੇ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।

ਪਿਛਲੀ ਖ਼ਬਰ ਕੈਲਗਰੀ ਵਿਚ ਦੱਖਣੀ ਏਸ਼ੀਆਈ ਭਾਈਚਾਰੇ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ 3 ਵਿਅਕਤੀ ਅਗਲੀ ਖ਼ਬਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਅੰਮ੍ਰਿਤ ਦਾਲਮ ਨੂੰ ਲਿਆਂਦਾ ਗਿਆ ਪੰਜਾਬ