12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ ਨਗਰ ਕੀਰਤਨ

ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ ਸਵੇਰੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਪਾਤਸ਼ਾਹੀ ਪੰਜਵੀਂ ਤੋਂ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਕਰੀਬ ਢਾਈ ਘੰਟਿਆਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ।

ਅਜੀਤ ਡੈਸਕ 12-09-2026

ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ ਸਵੇਰੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਪਾਤਸ਼ਾਹੀ ਪੰਜਵੀਂ ਤੋਂ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਕਰੀਬ ਢਾਈ ਘੰਟਿਆਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ। ਇਸ ਨਗਰ ਕੀਰਤਨ ਵਿਚ ਸਿੰਘ ਸਾਹਿਬਾਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਮੈਂਬਰਾਂ ਅਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਸ਼ਬਦੀ ਜਥਿਆਂ ਤੋਂ ਇਲਾਵਾ ਗਤਕਾ ਪਾਰਟੀਆਂ ਵੀ ਸ਼ਾਮਿਲ ਸਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਜਲੌਅ ਵੀ ਸਜਾਏ ਗਏ ਹਨ। ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਦੀਪ ਮਾਲਾ ਹੋਵੇਗੀ ਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ। ਅੱਜ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕੀਤੀ ਗਈ ਦੇਸੀ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਵੀ ਸ਼ਰਧਾਲੂਆਂ ਲਈ ਖਿੱਚਦਾ ਕੇਂਦਰ ਬਣੇ ਹੋਏ ਹੈ।

ਪਿਛਲੀ ਖ਼ਬਰ ਜਮਸ਼ੇਰ ਖਾਸ ਨੇੜੇ ਪੁਲਿਸ ਵਲੋਂ ਐਨਕਾਊਂਟਰ, ਮੌਕੇ ’ਤੇ ਉੱਚ ਪੁਲਿਸ ਅਧਿਕਾਰੀ ਪੁੱਜੇ ਅਗਲੀ ਖ਼ਬਰ ਨਵੀਂ ਦਿੱਲੀ ਤੋਂ ਮਜ਼ਬੂਤ ਹੋਣਗੇ ਰਿਸ਼ਤੇ- ਭਾਰਤ ’ਚ ਚੀਨੀ ਰਾਜਦੂਤ