ਸ੍ਰੀ ਚਮਕੌਰ ਸਾਹਿਬ,12 ਸਤੰਬਰ (ਜਗਮੋਹਣ ਸਿੰਘ ਨਾਰੰਗ) - ਸਥਾਨਿਕ ਬੱਸ ਅੱਡੇ ਨੇੜੇ ਅੱਜ ਬਿਜਲੀ ਦੇ ਕੱਟਾਂ ਤੋਂ ਪਰੇਸ਼ਾਨ ਕਿਸਾਨਾਂ ਨੇ ਸ੍ਰੀ ਚਮਕੌਰ ਸਾਹਿਬ –ਮੋਰਿੰਡਾ ਅਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ। ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ ਪਿੱਛਲੇ 10-12 ਦਿਨਾਂ ਤੋਂ ਬਿਜਲੀ ਦੇ ਲੰਮੇ ਕੱਟਾਂ ਨੇ ਉਨ੍ਹਾਂ ਦਾ ਝੋਨਾ ਸੁਕਾ ਦਿੱਤਾ ਹੈ। ਕਿਸਾਨਾਂ ਨੇ ਇਸ ਮੌਕੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਅਤੇ ਬਿਜਲੀ ਵਿਭਾਗ ਤੇ ਮੰਤਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ ਅਤੇ ਕਿਹਾ ਕਿ ਪਿੱਛਲੇ ਵਰ੍ਹੇ ਉਨ੍ਹਾਂ ਦੀਆਂ ਫ਼ਸਲਾਂ ਮੀਂਹ/ਹੜ੍ਹਾਂ ਨੇ ਬਰਬਾਦ ਕਰ ਦਿੱਤੀਆਂ ਅਤੇ ਇਸ ਵਾਰ ਸਰਕਾਰ ਦੀ ਨਲਾਇਕੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਪਾਵਰਕਾਮ ਦੇ ਅਧਿਕਾਰੀਆਂ ਨਾਲ ਗੱਲ ਕਰਦੇਂ ਹਾਂ ਤਾਂ ਉਹ ਕਹਿੰਦੇ ਹਨ ਕਿ ਕੋਇਲਾ ਨਾ ਹੋਣ ਕਾਰਨ ਥਰਮਲ ਦੇ ਯੂਨਿਟ ਬੰਦ ਹਨ ਜਿਸ ਕਾਰਨ ਬਿਜਲੀ ਦੇ ਕੱਟ ਲੱਗ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਜਦੋਂ ਮੌਸਮ ਮਾਹਰਾਂ ਨੇ ਪਹਿਲਾਂ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਤਾਂ ਫਿਰ ਕੋਇਲਾ ਕਿਉਂ ਨਹੀ ਭੰਡਾਰ ਕੀਤਾ। ਧਰਨੇ ਵਿਚ ਪੁੱਜੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਅਧਿਕਾਰੀਆਂ ਨਾਲ ਗੱਲ ਵੀ ਕੀਤੀ ਪਰ ਕਿਸਾਨਾਂ ਦੀ ਤਸੱਲੀ ਨਹੀ ਹੋਈ। ਧਰਨਾ ਅਜੇ ਜਾਰੀ ਹੈ ਤੇ ਆਵਾਜਾਈ ਬਦਲਵੇਂ ਰਾਸਤਿਆਂ ਰਾਹੀ ਭੇਜੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਬਿਜਲੀ ਕੱਟਾਂ ਤੋਂ ਪਰੇਸ਼ਾਨ ਕਿਸਾਨਾਂ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਕੀਤੀ ਆਵਾਜਾਈ ਜਾਮ
ਸ੍ਰੀ ਚਮਕੌਰ ਸਾਹਿਬ,12 ਸਤੰਬਰ (ਜਗਮੋਹਣ ਸਿੰਘ ਨਾਰੰਗ) - ਸਥਾਨਿਕ ਬੱਸ ਅੱਡੇ ਨੇੜੇ ਅੱਜ ਬਿਜਲੀ ਦੇ ਕੱਟਾਂ ਤੋਂ ਪਰੇਸ਼ਾਨ ਕਿਸਾਨਾਂ ਨੇ ਸ੍ਰੀ ਚਮਕੌਰ ਸਾਹਿਬ –ਮੋਰਿੰਡਾ ਅਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ।
ਅਜੀਤ ਡੈਸਕ
12-09-2026