12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਚੌਥੀ ਬੱਸ ਰਵਾਨਾ

ਅਜਨਾਲਾ (ਅੰਮ੍ਰਿਤਸਰ), 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ...

ਅਜੀਤ ਡੈਸਕ 12-09-2026

ਅਜਨਾਲਾ (ਅੰਮ੍ਰਿਤਸਰ), 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਦੇਰ ਸ਼ਾਮ ਅਜਨਾਲਾ ਸ਼ਹਿਰ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਤੋਂ ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਦਰਸ਼ਨਾਂ ਲਈ ਚੌਥੀ ਬੱਸ ਰਵਾਨਾ ਕੀਤੀ ਗਈI

ਇਸ ਮੌਕੇ ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਵੱਡਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਅਜਨਾਲਾ ਤੋਂ ਪਹਿਲਾਂ ਵੀ ਤਿੰਨ ਬੱਸਾਂ ਵੱਖ-ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਹੋ ਚੁੱਕੀਆਂ ਹਨ ਅਤੇ ਅੱਜ ਚੌਥੀ ਬੱਸ ਹਰਿਦੁਆਰ ਤੇ ਰਿਸ਼ੀਕੇਸ਼ ਲਈ ਰਵਾਨਾ ਕੀਤੀ ਗਈ ਹੈ। ਸ. ਧਾਲੀਵਾਲ ਨੇ ਕਿਹਾ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਆਉਣ-ਜਾਣ, ਖਾਣ-ਪੀਣ ਅਤੇ ਰਹਿਣ-ਸਹਿਣ ਸਮੇਤ ਲੋੜੀਂਦੇ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਖਾਸ ਕਰਕੇ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ, ਮਾਵਾਂ ਅਤੇ ਹੋਰ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ।ਵਿਧਾਇਕ ਸ. ਧਾਲੀਵਾਲ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਪਵਿੱਤਰ ਗੰਗਾ ਵਿਚ ਇਸ਼ਨਾਨ ਕਰਨ ਦੇ ਨਾਲ-ਨਾਲ ਪੰਜਾਬ ਦੀ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ‘ਰੰਗਲਾ ਪੰਜਾਬ’ ਬਣਨ ਲਈ ਵੀ ਅਰਦਾਸ ਕਰਨ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਲਕਾ ਅਜਨਾਲਾ ਨੂੰ ਇਹ ਯਾਤਰਾ ਬੱਸ ਮੁਹੱਈਆ ਕਰਵਾਉਣ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਐਸ.ਐਚ.ਓ ਸਬ ਇੰਸਪੈਕਟਰ ਨਰਿੰਦਰ ਸਿੰਘ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਚੇਅਰਮੈਨ ਅਜੇ ਕੁਮਾਰ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂ, ਅਵਿਨਾਸ਼ ਮਸੀਹ, ਸਾਹਿਲ ਮਹਾਜਨ, ਦਿਲਬਾਗ ਸਿੰਘ ਘੁੱਲੀ ਅਤੇ ਸੁੱਖ ਨਿੱਝਰ ਤੇ ਹੋਰ ਹਾਜ਼ਰ ਸਨ I

ਪਿਛਲੀ ਖ਼ਬਰ ਸਰਹੱਦੀ ਪਿੰਡ ਭੱਗੂਪੁਰ ਛੰਨਾ ਵਿਖੇ ਰਸਤੇ ਦੇ ਵਿਵਾਦ ਨੂੰ ਲੈ ਕੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਕਈ ਜ਼ਖਮੀ ਅਗਲੀ ਖ਼ਬਰ ਕੈਨੇਡੀਅਨ ਐਮ.ਪੀ. ਖੰਨਾ ਦੇ ਰਿਸ਼ਤੇਦਾਰ ਦੇ ਘਰ ਲੱਖਾਂ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ